June 23, 2024 3:57 am
Sunil Jakhar

Adampur Airport: ਸੁਨੀਲ ਜਾਖੜ ਨੇ PM ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਇਹ ਮੰਗ

ਚੰਡੀਗੜ੍ਹ, 13 ਜੂਨ 2024: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ‘ਚ ਉਨ੍ਹਾਂ ਨੂੰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਗੁਰੂ ਰਵਿਦਾਸ ਹਵਾਈ ਅੱਡਾ ਰੱਖਣ ਅਤੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਦੇ ਪੁਨਰ ਨਿਰਮਾਣ ਅਤੇ ਨਵੀਨੀਕਰਨ ਦੌਰਾਨ ਇਸ ਦੇ ਆਲੇ-ਦੁਆਲੇ ਢੁਕਵਾਂ ਬਗੀਚਾ ਬਣਾਉਣ ਬਾਰੇ ਲਿਖਿਆ ਹੈ। ਉਨ੍ਹਾਂ ਕਿਹਾ ਹੈ ਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।

Sunil Jakhar