ADC ਵੱਲੋਂ ਮੈਸਰਜ ਫਾਸਟਲੇਨ ਫਲਾਈ ਇੰਮੀਗ੍ਰੇਸ਼ਨ ਕੰਸਲਟੈਂਟਸ ਪ੍ਰਾਇਵੇਟ ਲਿਮਿਟਡ ਫਰਮ ਦਾ ਲਾਇਸੰਸ ਰੱਦ

license

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 08 ਮਈ, 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ ਫਾਸਟਲੇਨ ਫਲਾਈ ਇੰਮੀਗ੍ਰੇਸ਼ਨ ਕੰਸਲਟੈਂਟਸ ਪ੍ਰਾਇਵੇਟ ਲਿਮਿਟਡ ਫਰਮ ਦਾ ਲਾਇਸੰਸ (license) ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਮੈਸਰਜ ਫਾਸਟਲੇਨ ਫਲਾਈ ਇੰਮੀਗ੍ਰੇਸ਼ਨ ਕੰਸਲਟੈਂਟਸ ਪ੍ਰਾਇਵੇਟ ਲਿਮਿਟਡ ਫਰਮ ਐਸ.ਸੀ.ਓ. ਨੰਬਰ 48. ਦੂਜੀ ਮੰਜਿਲ, ਫੇਜ-11, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀਮਤੀ ਸੋਨੀਕਾ (ਡਾਇਰੈਕਟਰ) ਪੁੱਤਰ ਜੈਸ਼ੀ ਰਾਮ ਵਾਸੀ ਮਕਾਨ ਨੰ: ਐਚ.ਈ.-103-ਏ, ਫੇਜ-9, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਹਨੀ ਕਸ਼ਿਅਪ (ਡਾਇਰੈਕਟਰ) ਪੁੱਤਰ ਕੇਵਲ ਕ੍ਰਿਸ਼ਨ ਵਾਸੀ ਮਕਾਨ ਨੰ:873. ਦੂਜੀ ਮੰਜਿਲ, ਫੇਜ-11 ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਟਰੈਵਲ ਏਜੰਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦਾ ਲਾਇਸੰਸ ਨੰ: 195/ਆਈ.ਸੀ. ਮਿਤੀ 27-08-2018 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 26- 08-2023 ਨੂੰ ਖਤਮ ਹੋ ਚੁੱਕੀ ਹੈ।

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ/ਰੂਲਜ਼ ਅਤੇ ਐਡਵਾਈਜਰੀ ਮਿਤੀ 14-05-2018 ਦੀ ਮੱਦ ਨੰ:13 ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ, ਜਿਨ੍ਹਾਂ ਨੂੰ ਫਰਮ ਵੱਲੋਂ ਸਰਵਿਸ ਦਿੱਤੀ ਹੈ, ਬਾਰੇ ਰਿਪੋਰਟ ਭੇਜਣ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਬਾਬਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 26.06.2020 ਰਾਹੀਂ ਹਦਾਇਤ ਜਾਰੀ ਕੀਤੀ ਗਈ ਸੀ। ਪਰੰਤੂ ਫਰਮ ਵੱਲੋਂ ਕੋਈ ਮਹੀਨਾਵਾਰ ਰਿਪੋਰਟ ਨਹੀ ਭੇਜੀ ਗਈ ਹੈ।

ਅਜੈ ਅਗਰਵਾਲ ਵੱਲੋਂ ਮਿਤੀ 22-03-2021 ਨੂੰ ਈ.ਮੇਲ ਰਾਹੀਂ ਪ੍ਰਾਪਤ ਦਰਖਾਸਤ ਰਾਹੀਂ ਲਿਖਿਆ ਗਿਆ ਸੀ ਕਿ ਉਹ ਉਕਤ ਦਫਤਰੀ ਜਗ੍ਹਾ ਦੇ ਮਾਲਕ ਹੈ। ਉਸਨੇ ਉਕਤ ਫਰਮ ਨੂੰ ਐਸ.ਸੀ.ਐਫ. ਨੰ: 48 ਫੇਜ-11 ਪੰਜ ਸਾਲ ਲਈ ਕਿਰਾਏ ਤੇ ਦਿੱਤਾ ਸੀ। ਫਰਮ ਵੱਲੋਂ ਉਕਤ ਜਗ੍ਹਾ ਦਸੰਬਰ/2019 ਵਿੱਚ ਖਾਲੀ ਕਰਕੇ ਕਿਤੇ ਹੋਰ ਚਲੇ ਗਏ ਹਨ। ਪਰੰਤੂ ਉਕਤ ਫਰਮ ਵੱਲੋਂ ਆਪਣਾ ਦਫਤਰੀ ਪਤਾ ਤਬਦੀਲ ਨਹੀ ਕਰਵਾਇਆ ਹੈ।

ਜਿਸ ਸਬੰਧੀ ਲਾਇਸੰਸੀ ਨੂੰ ਪੱਤਰ ਮਿਤੀ 18-05-2021 ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਦਫਤਰ ਦੇ ਪੱਤਰ ਮਿਤੀ 23-08-2022 ਰਾਹੀਂ ਲਾਇਸੰਸੀ ਨੂੰ ਨੋਟਿਸ ਜਾਰੀ ਕਰਦੇ ਹੋਏ ਲਿਖਿਆ ਗਿਆ ਸੀ ਕਿ ਦਫਤਰ ਤਬਦੀਲ ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਅਧੀਨ ਮਹੀਨਾਵਾਰ ਰਿਪੋਰਟਾਂ ਨਾ ਭੇਜਣ ਦਾ ਕਾਰਣ/ਸਬੰਧਤ ਦਸਤਾਵੇਜ ਭੇਜੇ ਜਾਣ। ਪ੍ਰੰਤੂ ਅਜੇ ਤੱਕ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ।

ਲਾਇਸੰਸ (license) ਦੀ ਮਿਆਦ ਮਿਤੀ 26.08.2023 ਨੂੰ ਖਤਮ ਹੋ ਗਈ ਸੀ, ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5(2) ਮੁਤਾਬਿਕ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਅਪਲਾਈ ਕਰਨਾ ਹੁੰਦਾ ਹੈ। ਜਿਸ ਸਬੰਧੀ ਲਾਇਸੰਸੀ ਨੂੰ ਪੱਤਰ ਮਿਤੀ 15-02-2024 ਜੋ ਕਿ ਰਜਿਸਟਰਡ ਡਾਕ. ਈਮੇਲ ਅਤੇ ਤਹਿਸੀਲਦਾਰ ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਡਾਇਰੈਕਟਰਾਂ ਦੇ ਰਿਹਾਇਸ਼ੀ ਪਤੇ ਦਾ ਪੱਤਰ ਅਣਡਲੀਵਰ ਪ੍ਰਾਪਤ ਹੋਇਆ ਹੈ। ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋਂ ਮਹੀਨਾਵਾਰ ਰਿਪੋਰਟ ਅਤੇ ਲਾਇਸੰਸ ਨਵੀਨੀ ਕਰਨ ਲਈ ਦਰਖਾਸਤ ਪੇਸ਼ ਨਹੀਂ ਕੀਤੀ ਗਈ।

ਇਸ ਲਈ ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ, ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾ ਨਾ ਭੇਜਣ ਕਰਕੇ ਅਤੇ ਨਾ ਹੀ ਸਰਕਾਰ ਨੂੰ ਭੇਜੀ ਗਈ ਛਿਮਾਹੀ ਜਾਣਕਾਰੀ ਬਾਰੇ ਸੂਚਿਤ ਕੀਤਾ ਗਿਆ. ਲਾਇਸੰਸ ਨਵੀਨ ਨਾ ਕਰਨ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।

ਇਸ ਲਈ ਉਕਤ ਤੱਥਾਂ ਦੇ ਸਨਮੁੱਖ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮੈਸਰਜ ਫਾਸਟਲੇਨ ਫਲਾਈ ਇੰਮੀਗ੍ਰੇਸ਼ਨ ਕੰਸਲਟੈਂਟਸ ਪ੍ਰਾਇਵੇਟ ਲਿਮਿਟਡ ਫਰਮ ਨੂੰ ਜਾਰੀ ਲਾਇਸੰਸ ਨੰਬਰ 195/ਆਈ.ਸੀ. ਮਿਤੀ 27-08-2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।