ADC Surinder Dhillon

ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਦੇ ਜ਼ਮੀਨ ਘਪਲੇ ਮਾਮਲੇ ‘ਚ ਵਿਜੀਲੈਂਸ ਵੱਲੋਂ ADC ਸੁਰਿੰਦਰ ਢਿੱਲੋਂ ਗ੍ਰਿਫਤਾਰ

ਚੰਡੀਗੜ੍ਹ, 26 ਅਕਤੂਬਰ 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਢਿੱਲੋਂ (ADC Surinder Dhillon) ਨੂੰ ਗ੍ਰਿਫਤਾਰ ਕਰ ਲਿਆ ਹੈ | ਵਿਜੀਲੈਂਸ ਬਿਊਰੋ ਨੇ ਸੁਰਿੰਦਰ ਢਿੱਲੋਂ ਨੂੰ ਪਟਿਆਲਾ ਜ਼ਿਲੇ ‘ਚ ਅੰਮ੍ਰਿਤਸਰ-ਕੋਲਕਾਤਾ ਕੋਰੀਡੋਰ ਪ੍ਰਾਜੈਕਟ ਲਈ ਐਕੁਆਇਰ ਕੀਤੀ ਗਈ ਜ਼ਮੀਨ ਦੇ ਚੱਲ ਰਹੇ ਮੁਆਵਜ਼ੇ ‘ਚ ਬੇਨਿਯਮੀਆਂ (ਘਪਲੇ) ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਦੇ ਮੁਤਾਬਕ ਪਟਿਆਲਾ ਦੇ ਤਤਕਾਲੀ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ (ਡੀ.ਡੀ.ਪੀ.ਓ.) ਸੁਰਿੰਦਰ ਢਿੱਲੋਂ ਨੂੰ 26 ਮਈ 2022 ਨੂੰ ਦਰਜ ਕੀਤੀ ਐਫ.ਆਈ.ਆਰ. ਨੰਬਰ 12 ‘ਚ ਨਾਮਜ਼ਦ ਕੀਤਾ ਗਿਆ ਸੀ। ਸੁਰਿੰਦਰ ਵਿਰੁੱਧ ਆਈਪੀਸੀ ਦੀ ਧਾਰਾ 406, 420, 409, 465, 467 ਅਤੇ 120-ਬੀ ਦੇ ਨਾਲ-ਨਾਲ ਪੀਸੀ (ਸੋਧ) ਐਕਟ, 2018 ਭ੍ਰਿਸ਼ਟਾਚਾਰ ਰੋਕੂ ਐਕਟ, 1988 ਦੀਆਂ ਧਾਰਾਵਾਂ 13 (1) (ਏ) ਅਤੇ 13 (2) ਤਹਿਤ ਕੇਸ ਦਰਜ ਕੀਤਾ ਗਿਆ ਹੈ।

Read More: Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਤੇ ਮੰਡਰਾਇਆ ਵੱਡਾ ਖ਼ਤਰਾ, ਸੁਚੇਤ ਰਹਿਣ ਲੋਕ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਦੋਸ਼ ਅੰਮ੍ਰਿਤਸਰ-ਕੋਲਕਾਤਾ ਕੋਰੀਡੋਰ ਪ੍ਰਾਜੈਕਟ ਲਈ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਬਲਾਕ ਦੇ ਪਿੰਡ ਆਕੜੀ, ਸੇਹਰਾ, ਸੇਹਰੀ, ਤਖ਼ਤੂਮਾਜਰਾ ਅਤੇ ਪੱਬਰਾ ‘ਚ ਐਕੁਆਇਰ ਕੀਤੀ ਗਈ 1103 ਏਕੜ ਜ਼ਮੀਨ ਦੇ ਸਬੰਧ ‘ਚ ਜਾਰੀ ਕੀਤੀ 285 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਗਬਨ ਨਾਲ ਸਬੰਧਤ ਹਨ। ਇਸਦੇ ਨਾਲ ਹੀ ਸਹੀ ਢੰਗ ਡਿਊਟੀ ਨਾ ਕਰਨਾ ਵੀ ਸ਼ਾਮਲ ਹੈ |

ਵਿਜੀਲੈਂਸ ਬਿਊਰੋ ਵੱਲੋਂ ਕੀਤੀ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਅਲਾਟ ਕੀਤੇ ਫੰਡਾਂ ਦਾ 30 ਫ਼ੀਸਦੀ ਹਿੱਸਾ ਬੀਡੀਪੀਓ ਦਫ਼ਤਰ ਦੇ ਸਕੱਤਰ ਦੇ ਤਨਖ਼ਾਹ ਖਾਤੇ ‘ਚ ਜਮ੍ਹਾਂ ਹੋਣਾ ਸੀ, ਜੋ ਕਿ ਸਹੀ ਢੰਗ ਨਾਲ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਨਿਯਮਾਂ ਮੁਤਾਬਕ ਇਨ੍ਹਾਂ 5 ਪਿੰਡਾਂ ਦੇ ਵਿਕਾਸ ਕਾਰਜਾਂ ’ਤੇ ਸਿਰਫ਼ 10 ਫ਼ੀਸਦੀ ਰਾਸ਼ੀ ਹੀ ਖਰਚ ਕੀਤੀ ਜਾਣੀ ਸੀ |

Read More: ਪੰਜਾਬ ਸਰਕਾਰ ਦਾ ਪਨਬੱਸ ਮੁਲਾਜ਼ਮਾਂ ਲਈ ਵੱਡਾ ਫੈਸਲਾ, 1.15 ਕਰੋੜ ਰੁਪਏ ਕੀਤੇ ਜਾਰੀ

ਜਦਕਿ ਉਕਤ ਮੁਲਜ਼ਮਾਂ ਨੇ ਕਾਗਜ਼ਾਂ ‘ਚ ਦਰਸਾਏ ਰਿਕਾਰਡ ਅਨੁਸਾਰ 65 ਕਰੋੜ ਰੁਪਏ ਵਿਕਾਸ ਕਾਰਜਾਂ ’ਤੇ ਖਰਚ ਕੀਤੇ। ਵਿਜੀਲੈਂਸ ਬੁਲਾਰੇ ਨੇ ਕਿਹਾ ਕਿ ਇਨ੍ਹਾਂ ‘ਚੋਂ ਕੁਝ ਵਿਕਾਸ ਪ੍ਰੋਜੈਕਟ ਸਿਰਫ਼ ਕਾਗਜ਼ਾਂ ‘ਤੇ ਮੌਜੂਦ ਹਨ ਅਤੇ ਕੀਤੇ ਗਏ ਕੰਮ ਲੋੜੀਂਦੇ ਤਕਨੀਕੀ ਮਾਪਦੰਡਾਂ ‘ਤੇ ਖਰੇ ਨਹੀਂ ਉਤਰਦੇ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਕਤ ਮਾਮਲੇ ਦੀ ਜਾਂਚ ਦੌਰਾਨ ਇਨ੍ਹਾਂ ਪਿੰਡਾਂ ਦੇ ਕੁਝ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਇਲਾਵਾ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਸਮੇਤ ਉਨ੍ਹਾਂ ਦੇ ਪੁੱਤਰ ਅਤੇ ਸਾਥੀਆਂ ਨੂੰ ਵੀ ਮਾਮਲੇ ‘ਚ ਨਾਮਜ਼ਦ ਕਰਕੇ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕਰ ਲਿਆ ਸੀ |

ਪੰਜਾਬ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਟੀਮ ਨੇ ਮੁਲਜ਼ਮ ਸੁਰਿੰਦਰ ਢਿੱਲੋਂ (ADC Surinder Dhillon)ਨੂੰ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਸਬੰਧੀ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

 

Scroll to Top