Site icon TheUnmute.com

ਮੋਹਾਲੀ ‘ਚ ਭਗਵੰਤ ਮਾਨ ਨੇ ਕੁਲਵੰਤ ਸਿੰਘ ਦੀ ਰੈਲੀ ਨੂੰ ਸੰਬੋਧਤ ਕਰਦੇ ਹੋਏ ਕਾਂਗਰਸੀ-ਅਕਾਲੀਆਂ ਨੂੰ ਲਿਆ ਲੰਮੇ ਹੱਥੀਂ

BHAGWANT MAAN

ਮੋਹਾਲੀ 6 ਫਰਵਰੀ 2022 : ਅੱਜ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਆਮ ਆਦਮੀ ਪਾਰਟੀ (Bhagwant Mann)ਦੇ ਪੰਜਾਬ ਪ੍ਰਧਾਨ ਭਗਵੰਤ ਮਾਨ (Bhagwant Mann)ਮੋਹਾਲੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ : ਕੁਲਵੰਤ ਸਿੰਘ ਦੀ ਚੋਣ ਰੈਲੀ ਦਾ ਪ੍ਰਚਾਰ ਕਰ ਰਹੇ ਹਨ, ਪੰਜਾਬ ‘ਚ ‘ਆਪ’ ਦਾ ਮੁੱਖ ਪ੍ਰਚਾਰਕ ਚਿਹਰਾ ਵੀ ਭਗਵੰਤ ਮਾਨ (Bhagwant Mann) ਹੀ ਹਨ ਜਿਸ ਦੇ ਤਹਿਤ ਉਹ ਪੂਰੇ ਪੰਜਾਬ ‘ਚ ਆਪਣੇ ਉਮੀਦਵਾਰਾਂ ਦੇ ਹੱਕ ‘ਚ ਲਗਾਤਾਰ ਪ੍ਰਚਾਰ ਕਰ ਕਰ ਕੇ ਲੋਕਾਂ ਨੂੰ ਮਿਲ ਰਹੇ ਹਨ, ਇਸ ਕੜੀ ਜਿਸ ਦੌਰਾਨ ਅੱਜ ਮੋਹਾਲੀ ਹਲਕੇ ਦੇ ਉਮੀਦਵਾਰ ਸ: ਕੁਲਵੰਤ ਸਿੰਘ ਦੇ ਹੱਕ ‘ਚ ਭਗਵੰਤ ਮਾਨ ਰੈਲੀ ਕਰ ਰਹੇ ਹਨ, ਭਗਵੰਤ ਮਾਨ ਮੋਹਾਲੀ ਦੇ ਵੱਖ ਵੱਖ ਕਸਬੇ ਆਦਿ ‘ਚ ਰੋਡ ਮਾਰਚ ਕਰਦੇ ਲੋਕਾਂ ਨੂੰ ‘ਆਪ’ ਦਾ ਸਾਥ ਦੇਣ ਦੀ ਅਪੀਲ ਕਰ ਰਹੇ ਹਨ , ਪੂਰੇ ਮੋਹਾਲੀ ਹਲਕੇ ਦੇ ਲੋਕਾਂ ਆਮ ਆਦਮੀ ਪਾਰਟੀ (Bhagwant Mann) ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ,
ਇਸ ਦੌਰਾਨ ਉਨ੍ਹਾਂ ਨੇ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਜੀ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਭਗਵੰਤ ਮਾਨ ਨੇ ਇਸ ਮੌਕੇ ਵਿਰੋਧੀਆਂ ‘ਤੇ ਜੰਮ ਕੇ ਰਗੜੇ ਲਾਏ। ਕਾਂਗਰਸ ‘ਤੇ ਰਗੜੇ ਲਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਇਕ-ਇਕ ਸਾਲ ਲਈ ਪੰਜ ਨਵੇਂ ਮੁੱਖ ਮੰਤਰੀ ਬਣਾ ਸਕਦੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਮੋਹਾਲੀ ਦੇ ਲੋਕ ਬਦਲਾਅ ਲਈ ਤਿਆਰ ਰਹਿਣ। ਭਗਵੰਤ ਮਾਨ ਨੇ ਬਾਦਲ ਪਰਿਵਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕਾਂਗਰਸ ਅਤੇ ਬਾਦਲ ਪਰਿਵਾਰ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਪੰਜਾਬ ਦੇ ਨੌਜਵਾਨ ਰੁਜ਼ਗਾਰ ਨਾ ਹੋਣ ਕਾਰਨ ਬਾਹਰਲੇ ਮੁਲਕਾਂ ਨੂੰ ਭੱਜ ਰਹੇ ਹਨ, ਜਿਸ ਕਾਰਨ ਪੰਜਾਬ ਖ਼ਾਲੀ ਹੋ ਰਿਹਾ ਹੈ ਅਤੇ ਘਰਾਂ ਨੂੰ ਤਾਲੇ ਲੱਗ ਰਹੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਆਉਣ ‘ਤੇ ਅਜਿਹਾ ਸਿਸਟਮ ਲੈ ਕੇ ਆਵਾਂਗੇ ਕਿ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਅੰਦਰ ਹੀ ਰੁਜ਼ਗਾਰ ਮਿਲੇਗਾ ਅਤੇ ਉਨ੍ਹਾਂ ਨੂੰ ਨੌਕਰੀਆਂ ਲਈ ਬਾਹਰਲੇ ਮੁਲਕਾਂ ‘ਚ ਧੱਕੇ ਨਹੀਂ ਖਾਣੇ ਪੈਣਗੇ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਵੀ ਬਹੁਤ ਸਾਰੀਆਂ ਸਮੱਸਿਆਵਾਂ ਆ ਰਹੀਆਂ ਹਨ, ਜਿਸ ਕਾਰਨ ਵਪਾਰ ਸਹੀ ਤਰੀਕੇ ਨਾਲ ਨਹੀਂ ਹੋ ਰਿਹਾ।

Exit mobile version