July 2, 2024 10:09 pm
ਸ਼ਹੀਦੀ ਸਭਾ

ਸ਼ਹੀਦੀ ਸਭਾ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤਾਂ ਲਈ ਸੁਰੱਖਿਆ ਅਤੇ ਸੁਵਿਧਾ ਦੇ ਪੁਖ਼ਤਾ ਪ੍ਰਬੰਧ

ਸ੍ਰੀ ਫ਼ਤਹਿਗੜ੍ਹ ਸਾਹਿਬ, 23 ਦਸੰਬਰ 2023: ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਹੋਣ ਵਾਲੀ ਸ਼ਹੀਦੀ ਸਭਾ (shaheedi sabha) ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਮੱਥਾ ਟੇਕਣ ਵਾਸਤੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਸੰਗਤ ਦੀ ਸੁਰੱਖਿਆ ਅਤੇ ਸੁਵਿਧਾ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਉਪਰੋਕਤ ਦਾਅਵਾ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਏ.ਡੀ.ਜੀ.ਪੀ. ਜਸਕਰਨ ਸਿੰਘ ਨੇ ਕੀਤਾ ਹੈ । ਜ਼ਿਲਾ ਪੁਲਿਸ ਮੁਖੀ ਡਾ.ਰਵਜੋਤ ਗਰੇਵਾਲ ਨੇ ਦੱਸਿਆ ਕਿ ਸ਼ਹੀਦੀ ਸਭਾ (shaheedi sabha) ਦੌਰਾਨ ਸੜਕਾਂ ‘ਤੇ ਜਾਮ ਵਰਗੀ ਸਥਿਤੀ ਤੋਂ ਬਚਣ ਲਈ ਕੁਝ ਸੜਕਾਂ ਨੂੰ ਵਨ ਵੇ ਕੀਤਾ ਗਿਆ ਹੈ ਤੇ ਵੱਖ-ਵੱਖ ਥਾਵਾਂ ‘ਤੇ 10 ਸਮਾਧਾਨ ਕੇਂਦਰ ਬਣਾਏ ਗਏ ਹਨ, ਜਿੱਥੋਂ ਲੋੜ ਪੈਣ ‘ਤੇ ਸ਼ਰਧਾਲੂਆਂ ਨੂੰ ਪੁਲਿਸ ਸਹਾਇਤਾ, ਮੈਡੀਕਲ ਸਹਾਇਤਾ ਅਤੇ ਲੋੜੀਂਦੀ ਜਾਣਕਾਰੀ 24 ਘੰਟੇ ਮੁੱਹਈਆ ਕਰਵਾਈ ਜਾਵੇਗੀ।