ਚੰਡੀਗੜ੍ਹ 09 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਆਈਏਐਸ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਸੀਨੀਅਰ ਆਈਏਐਸ ਨੀਲਿਮਾ (IAS Neelima) ਖ਼ਿਲਾਫ਼ ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਦਰੁਸਤ ਕਰਨ ਲਈ ਢੁੱਕਵੇਂ ਕਦਮ ਚੁੱਕਣਗੇ। ਇਹ ਭਰੋਸਾ ਮੁੱਖ ਮੰਤਰੀ ਨੇ ਆਈਏਐਸ ਅਧਿਕਾਰੀਆਂ ਦੇ ਇੱਕ ਵੱਡੇ ਵਫ਼ਦ ਨਾਲ ਮੀਟਿੰਗ ਦੌਰਾਨ ਦਿੱਤਾ, ਜਿਸ ਵਿੱਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਸਮੇਤ 70 ਦੇ ਕਰੀਬ ਆਈਏਐਸ ਅਧਿਕਾਰੀ ਅਤੇ ਹੋਰ ਆਈਏਐਸ ਅਧਿਕਾਰੀ ਹਾਜ਼ਰ ਸਨ।
ਦੱਸ ਦੇਈਏ ਕਿ ਪੀਸੀਐਸ ਅਫਸਰਾਂ ਤੋਂ ਬਾਅਦ ਹੁਣ ਆਈਏਐਸ ਅਫਸਰਾਂ (IAS Officers) ਨੇ ਵੀ ਆਈਏਐਸ ਅਫਸਰ ਨੀਲਿਮਾ ਖ਼ਿਲਾਫ਼ ਦਰਜ ਕੀਤੇ ਗਏ ਕੇਸ ਨੂੰ ਲੈ ਕੇ ਵਿਜੀਲੈਂਸ ਖ਼ਿਲਾਫ਼ ਰੋਸ ਪ੍ਰਗਟਾਇਆ ਹੈ। ਆਈਏਐਸ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਵਿਜੀਲੈਂਸ ਨੇ ਆਈਐਸ ਨੀਲਿਮਾ ਖ਼ਿਲਾਫ਼ ਦਰਜ ਕੇਸ ਵਿੱਚ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ। ਇਸ ਸਬੰਧੀ ਆਈਏਐਸ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਣੁਪ੍ਰਸਾਦ ਕੋਲ ਆਪਣਾ ਰੋਸ ਦਰਜ ਕਰਵਾਇਆ ਹੈ ।