ADGP Arpit Shukla

ਫ਼ਤਹਿਗੜ੍ਹ ਸਾਹਿਬ ‘ਚ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਏਡੀਜੀਪੀ ਅਰਪਿਤ ਸ਼ੁਕਲਾ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 10 ਜਨਵਰੀ 2023: ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਰਾਹੁਲ ਗਾਂਧੀ ਵੱਲੋਂ ਕੱਢੀ ਜ਼ਾ ਰਹੀ ਭਾਰਤ ਜੋੜੋ ਯਾਤਰਾ (Bharat Jodo Yatra)  ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਸ ਦੌਰਾਨ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਏਡੀਜੀਪੀ ਲਾਅ ਐਂਡ ਆਡਰ ਅਰਪਿਤ ਸ਼ੁਕਲਾ (ADGP Arpit Shukla) ਫ਼ਤਹਿਗੜ੍ਹ ਸਾਹਿਬ ਪਹੁੰਚੇ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕੀ ਰਾਹੁਲ ਗਾਂਧੀ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਭਾਰਤ ਜੋੜੋ ਯਾਤਰਾ ਤਹਿਤ ਪਹੁੰਚਣਗੇ ਅਤੇ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

Scroll to Top