July 7, 2024 4:48 pm
ADGP M F Farooqui

ਏਡੀਜੀਪੀ ਐਮਐਫ ਫਾਰੂਕੀ ਤੇ ਅੰਮ੍ਰਿਤਸਰ ਪੁਲਿਸ ਵਲੋਂ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ 23 ਦਸੰਬਰ 2022: ਦਸੰਬਰ ਦੇ ਆਖ਼ਿਰ ਵਿਚ ਕ੍ਰਿਸਮਿਸ ਤੇ ਨਵੇਂ ਸਾਲ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ ਦਿਸ਼ਾ-ਨਿਰਦੇਸ਼ਾਂ ਜਾਰੀ ਕੀਤੇ ਗਏ ਹਨ | ਇਸਦੇ ਚੱਲਦੇ ਅੰਮ੍ਰਿਤਸਰ ਵਿਖੇ ਏਡੀਜੀਪੀ ਐਮ.ਐਫ ਫਾਰੂਕੀ ਅੰਮ੍ਰਿਤਸਰ ਪਹੁੰਚੇ, ਉਨ੍ਹਾਂ ਦੇ ਨਾਲ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਆਦਿ ਵੀ ਮੌਜੂਦ ਸਨ |

ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਅੱਜ ਵੀ ਚੈਕਿੰਗ ਦਾ ਮੁੱਖ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ, ਉਨ੍ਹਾਂ ਕਿਹਾ ਕਿ ਅੱਜ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਤੇ ਅਚਨਚੇਤ ਚੈਕਿੰਗ ਕੀਤੀ ਗਈ ਹੈ ਅਤੇ ਇਹ ਚੈਕਿੰਗ ਨਾ ਕੇਵਲ ਰੇਲਵੇ ਸਟੇਸ਼ਨ ਅਤੇ ਬੱਸ ਸਟੈਡ ਬਲਕਿ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਚੱਲਦੀ ਰਹੇਗੀ |

Amritsar

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਰੈਗੂਲਰ ਚੈਕਿੰਗ ਕੀਤੀਆਂ ਜਾ ਰਹੀਆਂ ਹਨ ਅਤੇ ਪੂਰੇ ਪੰਜਾਬ ਵਿੱਚ ਇਹ ਚੈਕਿਗਾਂ ਇਸੇ ਤਰਾਂ ਹੀ ਚੱਲਦੀਆਂ ਰਹਿਣਗੀਆਂ | ਉਨ੍ਹਾਂ ਕਿਹਾ ਕਿ ਨਸ਼ੇ ਦਾ ਨੈਟਵਰਕ ਤੋੜਨ ਅਤੇ ਅਪਰਾਧਾਂ ਨੂੰ ਠੱਲ੍ਹ ਪਾਉਣ ਵਾਸਤੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ, ਉਹਨਾਂ ਦੇ ਨਾਲ ਪਹੁੰਚੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਨੇ ਕਿਹਾ ਕਿ ਜਿੱਥੇ ਅੰਮ੍ਰਿਤਸਰ ਵਿੱਚ ਵੱਖ-ਵੱਖ ਇਲਾਕਿਆਂ ਦੀ ਅਚਨਚੇਤ ਚੈਕਿੰਗ ਚੱਲ ਰਹੀ ਹੈ ਬੀਤੇ ਦਿਨੀਂ ਚੈਕਿੰਗ ਦੌਰਾਨ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ |

ਸ਼ਹਿਰ ਦੀਆਂ ਵੱਖ-ਵੱਖ ਸ਼ੱਕੀ ਥਾਵਾਂ ‘ਤੇ ਨਸ਼ੇੜੀਆਂ ਦੇ ਹਲਾਤਾਂ ਬਾਰੇ ਗੱਲ ਕਰਦੇ ਹੋਏ ਸੀ.ਪੀ ਅੰਮ੍ਰਿਤਸਰ ਨੇ ਕਿਹਾ ਕਿ ਅਜੇਹੇ ਅੰਮ੍ਰਿਤਸਰ ਵਿੱਚ 42 ਹੌਟ ਸਪੋਟ ਅੰਕਿਤ ਕੀਤੇ ਗਏ ਹਨ, ਜਿਨ੍ਹਾਂ ਨੂੰ ਕਾਰਪੋਰੇਸ਼ਨ ਦੀ ਮਦਦ ਦੇ ਨਾਲ ਪੱਕੇ ਤੌਰ ‘ਤੇ ਬੰਦ ਕਰਵਾਇਆ ਜਾਵੇਗਾ, ਤਾਂ ਜੋ ਕੋਈ ਵੀ ਨਸ਼ੇੜੀ ਉਥੇ ਜਾ ਕੇ ਨਸ਼ਾ ਨਾ ਕਰ ਸਕੇ |

ਅੰਮ੍ਰਿਤਸਰ ਇਸ ਤੋਂ ਇਲਾਵਾ ਉਨ੍ਹਾਂ ਨੇ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਲੋਕਾਂ ਦੇ ਸਹਿਯੋਗ ਦੀ ਵੀ ਗੱਲ ਕਹੀ | ਜਿਸ ਨਾਲ ਕਿ ਪੁਲਿਸ ਨੂੰ ਸਮੇਂ ਸਿਰ ਸੂਚਨਾ ਮਿਲਣ ਤੇ ਅਪਰਾਧੀਆਂ ਦੇ ਉੱਤੇ ਕਾਬੂ ਪਾਇਆ ਜਾ ਰਿਹਾ ਹੈ | ਅਪਰਾਧ ਅਤੇ ਨਸ਼ੇ ਨੂੰ ਠੱਲ੍ਹ ਪਾਉਣ ਵਾਸਤੇ ਹੋਰ ਵਿਉਂਤਬੰਦੀ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਅੱਜ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਵਿਖੇ ਪੰਜਾਬ ਪੁਲਿਸ ਦੇ ਸਾਰੇ ਮੁਲਾਜ਼ਮਾਂ ਵੱਲੋਂ ਸਾਰੇ ਇਲਾਕੇ ਦੀ ਚੈਕਿੰਗ ਕੀਤੀ ਗਈ ਹੈ |