July 7, 2024 4:04 pm
Anti-Gangster Task Force

ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਪੰਜਾਬ ਪੁਲਿਸ ਦੀ ‘ਐਂਟੀ ਗੈਂਗਸਟਰ ਟਾਸਕ ਫੋਰਸ’ ਦੇ ਏਡੀਜੀਪੀ ਕਰਨਗੇ ਪ੍ਰੈੱਸ ਕਾਨਫਰੰਸ

ਚੰਡੀਗੜ੍ਹ 23 ਜੂਨ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਅੱਜ ਸ਼ਾਮ 5 ਵਜੇ ਐਂਟੀ ਗੈਂਗਸਟਰ ਟਾਸਕ ਫੋਰਸ (Anti-Gangster Task Force) ਦੇ ਏਡੀਜੀਪੀ ਪ੍ਰਮੋਦ ਬਾਨ ਵਲੋਂ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ । ਇਸਦੇ ਨਾਲ ਹੀ ਪੰਜਾਬ ਪੁਲਿਸ ਇਸ ਮਾਮਲੇ ਨੂੰ ਲੈ ਕੇ ਮੀਡੀਆ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਨ ਕਈ ਵੱਡੇ ਖ਼ੁਲਾਸੇ ਕਰ ਸਕਦੀ ਹੈ ।

ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਪੰਜਾਬ ਦੇ ਡੀਜੀਪੀ ਵੀਕੇ ਭਵਰਾ ਵੱਲੋਂ ਸਿੱਧੂ ਦੇ ਕਤਲ ਤੋਂ ਤੁਰੰਤ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਗਈ ਸੀ। ਅੱਜ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਏਜੀਟੀਐੱਫ ਦੇ ਏਡੀਜੀਪੀ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ । ਇਸ ਦੌਰਾਨ ਮੂਸੇਵਾਲਾ ਕਤਲਕਾਂਡ ਵਿੱਚ ਹੁਣ ਤੱਕ ਹੋਈ ਕਾਰਵਾਈ ਦਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ । ਪੰਜਾਬ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਜਾਰੀ ਹੈ। ਲਾਰੈਂਸ ਪਿਛਲੇ 8 ਦਿਨਾਂ ਤੋਂ ਪੰਜਾਬ ਪੁਲਿਸ ਕੋਲ ਹੈ।ਪੁੱਛਗਿੱਛ ਦੌਰਾਨ ਉਸਨੇ ਕੀ ਖੁਲਾਸੇ ਕੀਤੇ ਹਨ ਇਸ ਬਾਰੇ ਅੱਜ ਪੁਲਿਸ ਜਾਣਕਾਰੀ ਸਾਂਝੀ ਕਰ ਸਕਦੀ ਹੈ।