July 7, 2024 11:45 am
Adhir Ranjan

ਅਧੀਰ ਰੰਜਨ ਵਲੋਂ ਦ੍ਰੋਪਦੀ ਮੁਰਮੂ ਨੂੰ ‘ਰਾਸ਼ਟਰਪਤਨੀ’ ਬੋਲਣ ‘ਤੇ ਸੰਸਦ ‘ਚ ਭਾਰੀ ਹੰਗਾਮਾ

ਚੰਡੀਗੜ੍ਹ 28 ਜੁਲਾਈ 2022: ਸੰਸਦ ਦੇ ਮਾਨਸੂਨ ਸੈਸ਼ਨ ਦਾ ਨੌਵਾਂ ਦਿਨ ਵੀ ਭਾਰੀ ਹੰਗਾਮੇ ਦੀ ਭੇਟ ਚੜ ਗਿਆ | ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ (Adhir Ranjan) ਵਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ‘ਰਾਸ਼ਟਰਪਤਨੀ’ ਬੋਲਣ ‘ਤੇ ਸੰਸਦ ‘ਚ ਭਾਰੀ ਹੰਗਾਮਾ ਹੋਇਆ । ਇਸ ਦੌਰਾਨ ਭਾਜਪਾ ਨੇ ਕਾਂਗਰਸ ‘ਤੇ ਤਿੱਖੇ ਹਮਲੇ ਸ਼ੁਰੂ ਕਰ ਦਿੱਤੇ |

ਸੰਸਦ ‘ਚ ਭਾਜਪਾ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਸ੍ਰਮਿਤੀ ਈਰਾਨੀ ਨੇ ਕਾਂਗਰਸ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਸ ਦੇ ਲਈ ਕਾਂਗਰਸ ਨੂੰ ਪੂਰੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਭਾਜਪਾ ਨੇਤਾ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਦ੍ਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਬਣਨ ਤੋਂ ਪਹਿਲਾ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ |

ਭਾਜਪਾ ਨੇਤਾਵਾਂ ਨੇ ਅੱਜ ਕਾਂਗਰਸ ਪਾਰਟੀ ਦੇ ਨਾਲ-ਨਾਲ ਸੋਨੀਆ ਗਾਂਧੀ ਤੇ ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ‘ਤੇ ਟਿੱਪਣੀ ਖਿਲਾਫ ਲੋਕ ਸਭਾ ‘ਚ ਮੁਆਫੀ ਮੰਗਣ ਦੀ ਮੰਗ ਕੀਤੀ। ਇਸ ‘ਚ ਲੋਕਾਂ ਸਭਾ ਅਤੇ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।