July 7, 2024 12:19 am
Adhir Ranjan Chaudhary

ਅਧੀਰ ਰੰਜਨ ਚੌਧਰੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਆਪਣੀ ਟਿੱਪਣੀ ਲਈ ਮੰਗੀ ਮੁਆਫ਼ੀ

ਚੰਡੀਗੜ੍ਹ 29 ਜੁਲਾਈ 2022: ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ (Adhir Ranjan Chaudhary) ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਆਪਣੀ ਟਿੱਪਣੀ ਲਈ ਮੁਆਫੀ ਮੰਗੀ ਹੈ। ਉਸ ਨੇ ਮੁਆਫੀ ਮੰਗਣ ਲਈ ਪੱਤਰ ਜਾਰੀ ਕੀਤਾ ਹੈ। ਇਸ ਵਿੱਚ ਉਸਨੇ ਲਿਖਿਆ- “ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਜ਼ੁਬਾਨ ਫਿਸਲ ਗਈ ਸੀ। ਮੈਂ ਮੁਆਫੀ ਮੰਗਦਾ ਹਾਂ ਅਤੇ ਤੁਹਾਨੂੰ ਇਸ ਨੂੰ ਸਵੀਕਾਰ ਕਰਨ ਦੀ ਬੇਨਤੀ ਕਰਦਾ ਹਾਂ।

ਜਿਕਰਯੋਗ ਹੈ ਕਿ ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਵਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ‘ਰਾਸ਼ਟਰਪਤਨੀ’ ਬੋਲਣ ‘ਤੇ ਸੰਸਦ ‘ਚ ਭਾਰੀ ਹੰਗਾਮਾ ਹੋਇਆ ਸੀ । ਸੰਸਦ ‘ਚ ਭਾਜਪਾ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਸ੍ਰਮਿਤੀ ਈਰਾਨੀ ਨੇ ਕਾਂਗਰਸ ਨੂੰ ਪੂਰੇ ਦੇਸ਼ ਤੋਂ ਮੁਆਫ਼ੀ ਦੀ ਮੰਗ ਕੀਤੀ ਸੀ |

Adhir Ranjan Chaudhary