Site icon TheUnmute.com

ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦੀ ਰਿਪੋਰਟ ਕਰਨ ਲਈ ਪ੍ਰਸ਼ਾਸਨ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

3 ਮਾਰਚ 2025: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ (Sakshi Sahni) ਵੱਲੋਂ ਕੱਲ੍ਹ ਅੰਮ੍ਰਿਤਸਰ ਦੇ ਕਈ ਇਲਾਕਿਆਂ ਵਿੱਚ ਭਾਰੀ ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਸੰਭਾਵੀ ਨੁਕਸਾਨ ਦਾ ਮੁਲਾਂਕਣ ਕਰਨ ਲਈ ਦਿੱਤੇ ਗਏ ਨਿਰਦੇਸ਼ਾਂ ਦੇ ਮੱਦੇਨਜ਼ਰ, ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ (Agriculture Department) ਦੇ ਅਧਿਕਾਰੀ ਪਿੰਡਾਂ ਵਿੱਚ ਫਸਲਾਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰ ਰਹੇ ਹਨ।

ਇਹ ਟੀਮਾਂ ਸਾਰੇ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਰਹੀਆਂ ਹਨ, ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਫਸਲਾਂ ਦੇ ਨੁਕਸਾਨ ਦੀ ਰਿਪੋਰਟ ਕਰਨ ਲਈ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਜੇਕਰ ਕਿਸੇ ਨੂੰ ਕਿਸੇ ਮਦਦ ਦੀ ਲੋੜ ਹੈ ਜਾਂ ਉਹ ਆਪਣੀ ਫਸਲ ਬਾਰੇ ਕੁਝ ਦੱਸਣਾ ਚਾਹੁੰਦਾ ਹੈ ਤਾਂ ਉਹ ਇਸ ਹੈਲਪਲਾਈਨ (helpline number) ਨੰਬਰ 9815828858 ‘ਤੇ ਵੀ ਸੰਪਰਕ ਕਰ ਸਕਦਾ ਹੈ।

ਇਸ ਸਬੰਧੀ ਡਿਪਟੀ ਕਮਿਸ਼ਨਰ (Deputy Commissioner) ਨੇ ਵਿਭਾਗਾਂ ਨੂੰ ਪਿੰਡਾਂ ਵਿੱਚ ਐਲਾਨ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਿਆ ਹੈ ਕਿ ਰਾਜਾਸਾਂਸੀ, ਮਜੀਠਾ, ਅਜਨਾਲਾ, ਬਾਬਾ ਬਕਾਲਾ ਸਾਹਿਬ ਦੇ ਇਲਾਕਿਆਂ ਨੂੰ ਗੜੇਮਾਰੀ ਕਾਰਨ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ, ਜੇਕਰ ਜ਼ਿਲ੍ਹੇ ਦੇ ਕਿਸੇ ਵੀ ਹਿੱਸੇ ਵਿੱਚ ਗੜੇਮਾਰੀ ਕਾਰਨ ਕਿਸੇ ਨੂੰ ਕੋਈ ਨੁਕਸਾਨ ਹੋਇਆ ਹੈ, ਤਾਂ ਉਹ ਉਪਰੋਕਤ ਨੰਬਰ ‘ਤੇ ਕਾਲ ਕਰਕੇ ਜਾਣਕਾਰੀ ਦੇ ਸਕਦੇ ਹਨ।

Read More: ਨਸ਼ਿਆਂ ਦੀ ਲਾਹਣਤ ਨੂੰ ਖਤਮ ਕਰਨ ਪੰਜਾਬ ਸਰਕਾਰ ਤਿਆਰ ਕਰੇਗੀ ਪ੍ਰਭਾਵੀ ਰਣਨੀਤੀ, ਮਾਹਰਾਂ ਨਾਲ ਕੀਤੀ ਚਰਚਾ

 

Exit mobile version