Corona

ਚੰਡੀਗੜ੍ਹ ‘ਚ ਕੋਰੋਨਾ ਨੂੰ ਲੈ ਕੇ ਐਡਵਾਈਜ਼ਰੀ ਜਾਰੀ, ਲੋਕਾਂ ਨੂੰ ਫੇਸ ਮਾਸਕ ਪਹਿਨਣ ਦੀ ਦਿੱਤੀ ਸਲਾਹ

ਚੰਡੀਗੜ੍ਹ, 21 ਦਸੰਬਰ 2023: ਦੇਸ਼ ਦੇ ਕੁਝ ਸੂਬਿਆਂ ਵਿੱਚ ਕੋਰੋਨਾ (Corona) ਵਾਇਰਸ JN1 ਦੇ ਨਵੇਂ ਰੂਪ ਦੇ 21 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਾਵਧਾਨੀ ਦੇ ਉਪਾਅ ਵਜੋਂ ਇੱਕ ਐਡਵਾਈਸਰੀ ਜਾਰੀ ਕੀਤੀ ਗਈ ਹੈ। ਵੀਰਵਾਰ ਨੂੰ ਸ਼ਹਿਰ ‘ਚ ਕੋਰੋਨਾ ਸਬੰਧੀ ਸਿਹਤ ਮਾਹਰਾਂ ਦੀ ਬੈਠਕ ਹੋਣ ਜਾ ਰਹੀ ਹੈ, ਜਿਸ ‘ਚ ਰਾਸ਼ਟਰੀ ਪੱਧਰ ‘ਤੇ ਆਉਣ ਵਾਲੇ ਮਾਮਲਿਆਂ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਜਾਵੇਗਾ। ਕਈ ਮਹੀਨਿਆਂ ਤੋਂ, ਚੀਨ ਵਿੱਚ ਕੋਵਿਡ ਦੇ ਨਵੇਂ ਰੂਪ JN1 ਦੇ ਫੈਲਣ ਦੀਆਂ ਰਿਪੋਰਟਾਂ ਸਨ। ਇਹ ਸਬ-ਵੇਰੀਐਂਟ ਭਾਰਤ ‘ਚ ਵੀ ਆ ਗਿਆ ਹੈ। ਹੁਣ ਚੰਡੀਗੜ੍ਹ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਸਾਵਧਾਨੀ ਵਰਤਣ ਦੇ ਨਾਲ-ਨਾਲ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।

  • ਜੇਕਰ ਤੁਸੀਂ ਭੀੜ ਵਾਲੇ ਖੇਤਰ ਵਿੱਚ ਜਾਂਦੇ ਹੋ ਤਾਂ ਮਾਸਕ ਪਾਓ।
    ਡਾਕਟਰਾਂ, ਸਿਹਤ ਸੰਭਾਲ ਕਰਮਚਾਰੀ, ਮਰੀਜ਼ ਅਤੇ ਸੇਵਾਦਾਰ ਵੀ ਮਾਸਕ ਦੀ ਵਰਤੋਂ ਕਰਨ।
    ਖੰਘਦੇ ਜਾਂ ਛਿੱਕਦੇ ਸਮੇਂ ਰੁਮਾਲ ਜਾਂ ਟਿਸ਼ੂ ਦੀ ਵਰਤੋਂ ਕਰੋ।
    ਹੱਥਾਂ ਨੂੰ ਚੰਗੀ ਤਰ੍ਹਾਂ ਧੋਵੋ।
    ਜੇ ਤੁਸੀਂ ਬਿਮਾਰ ਹੋ, ਤਾਂ ਕਿਸੇ ਨਾਲ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
    ਜੇਕਰ ਤੁਹਾਨੂੰ ਬੁਖਾਰ, ਖੰਘ ਅਤੇ ਸਾਹ ਲੈਣ ਵਿੱਚ ਤਕਲੀਫ ਹੈ ਤਾਂ ਤੁਰੰਤ ਡਾਕਟਰਾਂ ਨਾਲ ਸੰਪਰਕ ਕਰੋ।
    ਜੇਕਰ ਕੋਈ ਵਿਅਕਤੀ ਕੋਵਿਡ (Corona) ਪਾਜ਼ੇਟਿਵ ਪਾਇਆ ਜਾਂਦਾ ਹੈ, ਤਾਂ ਆਪਣੇ ਆਪ ਨੂੰ 7 ਦਿਨਾਂ ਲਈ ਅਲੱਗ ਰੱਖੋ। ਜੇਕਰ ਸਮੱਸਿਆ ਗੰਭੀਰ ਹੈ ਤਾਂ ਨਜ਼ਦੀਕੀ ਸਿਹਤ ਸੰਭਾਲ ਕੇਂਦਰ ਵਿੱਚ ਜਾਓ।
Scroll to Top