ਚੰਡੀਗੜ੍ਹ, 29 ਅਗਸਤ 2026: ਬਾਰ ਕੌਂਸਲ ਆਫ਼ ਇੰਡੀਆ ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਹੈ।
ਮਨਿੰਦਰਜੀਤ ਬੇਦੀ ਮੌਜੂਦਾ ਸਮੇਂ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ ਅਤੇ ਬਾਰ ‘ਚ ਵਿਸ਼ਾਲ ਤਜ਼ਰਬੇ ਵਾਲੇ ਇੱਕ ਪ੍ਰਮੁੱਖ ਕਾਨੂੰਨੀ ਮਾਹਰ ਹਨ।
ਬਾਰ ਕੌਂਸਲ, ਜੋ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਕਾਨੂੰਨੀ ਪੇਸ਼ੇ ਅਤੇ ਕਾਨੂੰਨੀ ਸਿੱਖਿਆ ਨੂੰ ਰੈਗੂਲੇਟ ਕਰਨ ਵਾਲੀ ਸਿਖਰਲੀ ਸੰਵਿਧਾਨਕ ਸੰਸਥਾ ਹੈ,ਉਨ੍ਹਾਂ ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਨਿਯੁਕਤੀ ਨੂੰ ਖਿੱਤੇ ‘ਚ ਕਾਨੂੰਨੀ ਭਾਈਚਾਰੇ ਦੀ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਮਨਿੰਦਰਜੀਤ ਸਿੰਘ ਬੇਦੀ ਨੇ ਉਨ੍ਹਾਂ ‘ਤੇ ਭਰੋਸਾ ਪ੍ਰਗਟਾਉਣ ਲਈ ਵਕੀਲ ਭਾਈਚਾਰੇ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਵਕੀਲਾਂ ਦੀ ਭਲਾਈ ਲਈ ਕੰਮ ਕਰਨ, ਪੇਸ਼ੇਵਰ ਕਦਰਾਂ-ਕੀਮਤਾਂ ਦੇ ਉੱਚ ਮਾਪਦੰਡਾਂ ਨੂੰ ਯਕੀਨੀ ਬਣਾਉਣ ਅਤੇ ਕਾਨੂੰਨੀ ਸਿੱਖਿਆ ਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ। ਪੰਜਾਬ ਅਤੇ ਹਰਿਆਣਾ ਦੇ ਕਾਨੂੰਨੀ ਭਾਈਚਾਰੇ ਨੇ ਬੇਦੀ ਦੀ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ।
Read More: ਪੰਜਾਬ ਪੁਲਿਸ ਨੇ 572 ਥਾਵਾਂ ‘ਤੇ ਛਾਪੇਮਾਰੀ ਕੀਤੀ, 330 ਜਣੇ ਗ੍ਰਿਫ਼ਤਾਰ




