Site icon TheUnmute.com

ਐਡਵੋਕੇਟ ਗੁਰਮਿੰਦਰ ਸਿੰਘ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਵਿਨੋਦ ਘਈ ਨੇ ਦਿੱਤਾ ਅਸਤੀਫਾ

Advocate Gurminder SIngh

ਚੰਡੀਗੜ੍ਹ, 05 ਅਕਤੂਬਰ 2023: ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ (Vinod Ghai) ਨੇ ਅਸਤੀਫਾ ਦੇ ਦਿੱਤਾ ਹੈ। ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿੱਚ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇਸ ਤੋਂ ਬਾਅਦ ਐਡਵੋਕੇਟ ਗੁਰਮਿੰਦਰ ਸਿੰਘ (Advocate Gurminder SIngh) ਨੂੰ ਨਵਾਂ ਏ.ਜੀ. ਬਣਾਇਆ ਗਿਆ ਹੈ | ਮੁੱਖ ਮੰਤਰੀ ਭਗਵੰਤ ਨੇ ਟਵੀਟ ਕਰਦਿਆਂ ਦੱਸਿਆ ਕਿ ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸੱਦੀ ਗਈ |

ਜਿਸ ਵਿੱਚ ਨਵੇਂ ਐਡਵੋਕੇਟ ਜਨਰਲ ਨੂੰ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਗਈ ਹੈ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ (Advocate Gurminder SIngh) ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ ਹੈ | ਇਸਦੇ ਨਾਲ ਹੀ SYL ਦੇ ਮਸਲੇ ਨੂੰ ਲੈ ਕੇ ਵੀ ਬੈਠਕ ‘ਚ ਚਰਚਾ ਹੋਈ | ਉਨ੍ਹਾਂ ਕਿਹਾ ਕਿਸੇ ਵੀ ਕੀਮਤ ‘ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ | ਜਲਦ ਮਾਨਸੂਨ ਇਜਲਾਸ ਸੱਦਣ ‘ਤੇ ਵੀ ਵਿਚਾਰ ਹੋਇਆ ਹੈ ਅਤੇ ਕਈ ਹੋਰ ਲੋਕ ਪੱਖੀ ਫੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ |

ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਨੂੰ ਬਣੇ ਕਰੀਬ 1 ਸਾਲ 7 ਮਹੀਨੇ ਹੋ ਚੁੱਕੇ ਹਨ ਅਤੇ ਪੰਜਾਬ ਵਿੱਚ ਤੀਜਾ ਐਡਵੋਕੇਟ ਜਨਰਲ ਲਗਾਇਆ ਹੈ । ਵਿਨੋਦ ਘਈ (Vinod Ghai) ਤੋਂ ਪਹਿਲਾਂ ਅਨਮੋਲ ਰਤਨ ਸਿੱਧੂ ਨੂੰ ਵੀ ਐਡਵੋਕੇਟ ਜਨਰਲ ਲਗਾਇਆ ਗਿਆ ਸੀ। ਅਨਮੋਲ ਰਤਨ ਸਿੱਧੂ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਵਿਨੋਦ ਘਈ ਨੂੰ ਇਹ ਜਿੰਮੇਵਾਰੀ ਦਿੱਤੀ ਗਈ ਸੀ।

 

 

Exit mobile version