18 ਮਾਰਚ 2025: ਸੁਖਬੀਰ ਸਿੰਘ ਬਾਦਲ( sukhbir singh badal) ਅਤੇ ਸਮੁੱਚੀ ਲੀਡਰਸ਼ਿਪ ਹਰਜਿੰਦਰ ਸਿੰਘ ਧਾਮੀ (harjinder singh dhami) ਨੂੰ ਮਿਲਣ ਲਈ ਉਨ੍ਹਾਂ ਦੇ ਹੁਸ਼ਿਆਰਪੁਰ ਘਰ ਉਨ੍ਹਾਂ ਨੂੰ ਮਨਾਉਣ ਲਈ ਪਹੁੰਚੇ ਹਨ|
ਜਿਸ ਤੋਂ ਬਾਅਦ ਉਨ੍ਹਾਂ ਨੇ ਧਾਮੀ ਦੇ ਨਾਲ ਬੈਠਕ ਕੀਤੀ, ਤੇ ਗੱਲਬਾਤ ਦੇ ਦੌਰਾਨ ਦੱਸਿਆ ਕਿ ਹਰਜਿੰਦਰ ਸਿੰਘ ਧਾਮੀ (harjinder singh dhami) ਮੰਨ ਗਏ ਹਨ ਹੁਣ ਉਹ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (shromni gurdwara parbandhak Committee) ਦੇ ਪ੍ਰਧਾਨ ਦਾ ਅਹੁਦਾ ਸੰਭਾਲਣਗੇ।
ਉਥੇ ਹੀ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਸਿੰਘ ਸਾਹਿਬਾਨ ਵੱਲੋਂ ਮੇਰੇ ਨਾਲ ਮੁਲਾਕਾਤ ਕਰ ਕੇ ਕਿਹਾ ਗਿਆ ਸੀ ਤੁਸੀਂ ਮੁੜ ਆਪਣੀ ਸੇਵਾ ਨੂੰ ਸੰਭਾਲੋ। ਮੈਂ ਪੰਥ ਦੇ ਹੁਕਮ ਨੂੰ ਮੰਨਦਾ ਹੋਇਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਜਲਦੀ ਹੀ ਸੰਭਾਲ ਲਵਾਂਗਾ। ਇਸ ਤੋਂ ਬਾਅਦ ਧਾਮੀ ਨੇ ਕਿਹਾ ਕਿ ਉਹ ਤਿੰਨ-ਚਾਰ ਦਿਨਾਂ ਵਿੱਚ ਆਪਣਾ ਅਹੁਦਾ ਸੰਭਾਲ ਲੈਣਗੇ।
ਦੱਸ ਦੇਈਏ ਕਿ ਧਾਮੀ ਦਾ ਅਸਤੀਫਾ ਸੋਮਵਾਰ ਨੂੰ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਨੇ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਧਾਮੀ ਨੂੰ ਮਿਲਣ ਆਏ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਨੂੰ ਧਾਮੀ ਨੇ ਕਿਹਾ ਕਿ ਉਹ ਇੱਕ-ਦੋ ਦਿਨਾਂ ਵਿੱਚ ਇਸ ਸਬੰਧੀ ਫੈਸਲਾ ਲੈਣਗੇ। ਸੁਖਬੀਰ ਬਾਦਲ ਮੰਗਲਵਾਰ ਦੁਪਹਿਰ ਨੂੰ ਧਾਮੀ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ ਅਤੇ ਦੋਵਾਂ ਵਿਚਾਲੇ ਹੋਈ ਮੁਲਾਕਾਤ ਤੋਂ ਬਾਅਦ ਧਾਮੀ ਨੇ ਮੁੜ ਅਹੁਦਾ ਸੰਭਾਲਣ ਦੀ ਗੱਲ ਕਹੀ।
Read More: ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੇ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ, ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ