ਚੰਡੀਗੜ੍ਹ, 8 ਨਵੰਬਰ 2023: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਹੋਈ ਚੋਣ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੂੰ ਤੀਜੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ | ਇਸ ਦੌਰਾਨ 137 ਮੈਂਬਰਾਂ ਨੇ ਵੋਟ ਪਈਆਂ | ਇਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 118 ਅਤੇ ਢੀਂਡਸ਼ਾ ਧੜੇ ਦੇ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਮਿਲੀਆਂ ਹਨ | ਇਸਦੇ ਨਾਲ ਹੀ ਹਰਭਜਨ ਸਿੰਘ ਮਸਾਣਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ, ਭਾਈ ਰਜਿੰਦਰ ਸਿੰਘ ਮਹਿਤਾ ਨੂੰ ਜਨਰਲ ਸਕੱਤਰ ਬਣਾਇਆ ਅਤੇ ਗੁਰਬਖ਼ਸ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਬਣਾਇਆ ਗਿਆ
ਜਨਵਰੀ 19, 2025 5:28 ਪੂਃ ਦੁਃ