Site icon TheUnmute.com

ਮਨੀ ਲਾਂਡਰਿੰਗ ਮਾਮਲੇ ‘ਚ ED ਦੀ ਪੁੱਛਗਿੱਛ ਦੌਰਾਨ ਸਤੇਂਦਰ ਜੈਨ ਨਹੀਂ ਰੱਖ ਸਕਣਗੇ ਵਕੀਲ

Satender Jain

ਚੰਡੀਗੜ੍ਹ 04 ਜੂਨ 2022: ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ (Satender Jain) ਨੂੰ ਅਦਾਲਤ ਵਲੋਂ ਵੱਡਾ ਝਟਕਾ ਲਗਾ ਹੈ | ਦਿੱਲੀ ਹਾਈ ਕੋਰਟ ਨੇ ਸਥਾਨਕ ਅਦਾਲਤ ਦੇ ਉਸ ਹੁਕਮ ‘ਤੇ ਰੋਕ ਲਗਾ ਦਿੱਤੀ ਹੈ, ਜਿਸ ‘ਚ ਸਤੇਂਦਰ ਜੈਨ ਨੂੰ ਉਸ ਦੇ ਵਕੀਲ ਵੱਲੋਂ ਈਡੀ ਦੀ ਪੁੱਛਗਿੱਛ ਦੌਰਾਨ ਹਾਜ਼ਰ ਰਹਿਣ ਦੀ ਇਜਾਜ਼ਤ ਦਿੱਤੀ ਗਈ ਸੀ। ਅਦਾਲਤ ਦੇ ਇਸ ਹੁਕਮ ਖ਼ਿਲਾਫ਼ ਈਡੀ ਨੇ ਹਾਈ ਕੋਰਟ ਵਿੱਚ ਅਰਜ਼ੀ ਦਿੱਤੀ ਸੀ।

ਜਿਕਰਯੋਗ ਹੈ ਕਿ ਕਾਰਵਾਈ ਸੀਬੀਆਈ ਵੱਲੋਂ ਮਨੀ ਲਾਂਡਰਿੰਗ ਮਾਮਲੇ ‘ਚ ਦਰਜ ਐਫਆਈਆਰ ਦੇ ਆਧਾਰ ’ਤੇ ਕੀਤੀ ਗਈ ਹੈ। ਜਿਸ ‘ਚ ਉਸਦੇ ਪਰਿਵਾਰ ਅਤੇ ਫਰਮਾਂ ਦੀ 4.81 ਕਰੋੜ ਰੁਪਏ ਦੀ ਅਚੱਲ ਜਾਇਦਾਦ ਅਸਥਾਈ ਤੌਰ ‘ਤੇ ਕੁਰਕ ਕੀਤੀ ਗਈ ਹੈ। ਸਤੇਂਦਰ ਜੈਨ ਦੇ ਪਰਿਵਾਰ ਅਤੇ ਫਰਮਾਂ ਨਾਲ ਸੰਬੰਧਤ ਜਾਇਦਾਦਾਂ ਨੂੰ ਕੁਰਕ ਕਰਨ ਲਈ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਇੱਕ ਆਰਜ਼ੀ ਹੁਕਮ ਜਾਰੀ ਕੀਤਾ ਗਿਆ ਸੀ।

Exit mobile version