ਚੰਡੀਗੜ੍ਹ 02 ਫਰਵਰੀ 2022: ਅਫਗਾਨਿਸਤਾਨ (Afghanistan) ਅਫਗਾਨਿਸਤਾਨ ਦੇ ਕਾਰਜਕਾਰੀ ਉਪ ਪ੍ਰਧਾਨ ਮੰਤਰੀ ਅਬਦੁਲ ਸਲਾਮ ਹਨਫੀ (Abdul Salam Hanafi) ਨੇ ਬੀਤੇ ਦਿਨ ਨੂੰ ਖੇਤੀਬਾੜੀ ਸਥਿਤੀ ਦੀ ਸਮੀਖਿਆ ਕਰਨ ਅਤੇ ਵਿਦੇਸ਼ੀ ਨਿਵੇਸ਼ਕਾਂ ਲਈ ਖੇਤੀਬਾੜੀ ਭੂਮੀ ਸਰਵੇਖਣਾਂ ‘ਤੇ ਚਰਚਾ ਕਰਨ ਲਈ ਇੱਕ ਕੈਬਨਿਟ ਬੈਠਕ ਦੀ ਪ੍ਰਧਾਨਗੀ ਕੀਤੀ ਗਈ| ਦੇਸ਼ ਦੇ ਪ੍ਰਸ਼ਾਸਨਿਕ ਮਾਮਲਿਆਂ ਦੇ ਡਾਇਰੈਕਟੋਰੇਟ ਜਨਰਲ ਦੇ ਅਨੁਸਾਰ ਇੱਕ ਬਿਆਨ ‘ਚ ਕਿਹਾ ਕਿ ਬੈਠਕ ਦੌਰਾਨ, ਅਫਗਾਨਿਸਤਾਨ (Afghanistan) ਦੇ ਖੇਤੀਬਾੜੀ ਅਤੇ ਪਸ਼ੂ ਧਨ ਮੰਤਰਾਲੇ ਨੂੰ ਵਿਦੇਸ਼ੀ ਨਿਵੇਸ਼ਕਾਂ ਲਈ ਜ਼ਮੀਨ ਦਾ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਸਨ।
ਸੂਤਰਾਂ ਦੇ ਮੁਤਾਬਕ ਇਸ ਬੈਠਕ ‘ਚ ਇਹ ਵੀ ਫੈਸਲਾ ਲਿਆ ਗਿਆ ਕਿ ਇਸ ਖੇਤਰ ‘ਚ ਸੰਭਾਵੀ ਮਾਲੀਆ ਸਿਰਫ ਦੇਸ਼ ਦੇ ਸਰਕਾਰੀ ਬੈਂਕਾਂ ਦੁਆਰਾ ਇਕੱਠਾ ਕੀਤਾ ਜਾਣਾ ਚਾਹੀਦਾ ਹੈ। ਸਿਨਹੂਆ ਸਮਾਚਾਰ ਏਜੰਸੀ ਦੀ ਰਿਪੋਰਟ ਦੇ ਅਨੁਸਾਰ, ਪ੍ਰਸ਼ਾਸਨ ਵੱਧ ਤੋਂ ਵੱਧ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਵਪਾਰੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨ ਲਈ ਯਤਨ ਕਰ ਰਿਹਾ ਹੈ।