ਚੰਡੀਗੜ੍ਹ 29 ਅਪ੍ਰੈਲ 2022: (Kabul Blast) ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਸ਼ੁੱਕਰਵਾਰ ਨੂੰ ਇੱਕ ਮਸਜਿਦ ਵਿੱਚ ਹੋਏ ਜ਼ਬਰਦਸਤ ਧਮਾਕੇ ਵਿੱਚ ਘੱਟੋ-ਘੱਟ 10 ਜਣਿਆ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। ਇਨ੍ਹਾਂ ‘ਚੋਂ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਧਮਾਕੇ ਤੋਂ ਬਾਅਦ ਜਦੋਂ ਮੀਡੀਆ ਨੇ ਸਥਾਨਕ ਲੋਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ, “ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਆਖਰੀ ਸ਼ੁੱਕਰਵਾਰ ਨੂੰ ਸੈਂਕੜੇ ਲੋਕ ਨਮਾਜ਼ ਅਦਾ ਕਰਨ ਲਈ ਇਕੱਠੇ ਹੋਏ ਸਨ ਅਤੇ ਖਲੀਫਾ ਆਗਾ ਗੁਲ ਜਾਨ ਮਸਜਿਦ ਖਚਾਖਚ ਭਰੀ ਹੋਈ ਸੀ।” ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ ਕਿਉਂਕਿ ਕਈ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਨਵੰਬਰ 23, 2024 9:14 ਪੂਃ ਦੁਃ