July 4, 2024 9:19 pm
Kabul

Afghanistan: ਕਾਬੁਲ ‘ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ ਕਈ ਜ਼ਖਮੀ

ਚੰਡੀਗੜ੍ਹ 30 ਸਤੰਬਰ 2022: ਅਫਗਾਨਿਸਤਾਨ (Afghanistan) ‘ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ (Kabul) ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ ਗਿਆ ਹੈ। ਕਾਬੁਲ ਪੁਲਿਸ ਮੁਖੀ ਦੇ ਤਾਲਿਬਾਨ ਦੇ ਬੁਲਾਰੇ ਨੇ ਦੱਸਿਆ ਕਿ ਆਤਮਘਾਤੀ ਬੰਬ ਧਮਾਕੇ ਵਿਚ 19 ਜਣੇ ਮਾਰੇ ਗਏ ਹਨ ਅਤੇ 27 ਜ਼ਖਮੀ ਹੋ ਗਏ।

ਤਾਲਿਬਾਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਰਾਜਧਾਨੀ ਕਾਬੁਲ (Kabul) ਦੇ ਇਕ ਸ਼ੀਆ ਬਹੁਲ ਖੇਤਰ ‘ਚ ਸ਼ੁੱਕਰਵਾਰ ਸਵੇਰੇ ਹਮਲਾ ਕੀਤਾ ਗਿਆ। ਇਹ ਧਮਾਕਾ ਇੱਥੋਂ ਦੇ ਦਸ਼ਤੀ ਬਾਰਚੀ ਇਲਾਕੇ ਵਿੱਚ ਇੱਕ ਵਿਦਿਅਕ ਸੰਸਥਾ ਦੇ ਅੰਦਰ ਹੋਇਆ। ਬੁਲਾਰੇ ਅਬਦੁਲ ਨਫੀ ਟਾਕੋਰ ਨੇ ਕਿਹਾ, “ਸੂਚਨਾ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਮੌਕੇ ‘ਤੇ ਰਵਾਨਾ ਕਰ ਦਿੱਤਾ ਗਿਆ ਹੈ।” ਅਜੇ ਤੱਕ ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।