July 4, 2024 6:01 pm
Afghanistan

ਅਫਗਾਨਿਸਤਾਨ ਦੀ ਪਾਕਿਸਤਾਨ ‘ਤੇ ਜਵਾਬੀ ਕਾਰਵਾਈ, ਫੌਜੀ ਚੌਕੀਆਂ ਨੂੰ ਬਣਾਇਆ ਨਿਸ਼ਾਨਾ

ਚੰਡੀਗੜ੍ਹ, 19 ਮਾਰਚ 2024: ਪਾਕਿਸਤਾਨੀ ਫੌਜ ਨੇ ਅਫਗਾਨਿਸਤਾਨ (Afghanistan) ਦੇ ਸਰਹੱਦੀ ਇਲਾਕਿਆਂ ‘ਚ ਹਵਾਈ ਹਮਲੇ ਕੀਤੇ ਸਨ, ਜਿਸ ਕਾਰਨ ਬੀਬੀਆਂ ਅਤੇ ਬੱਚਿਆਂ ਸਮੇਤ 8 ਨਾਗਰਿਕਾਂ ਦੀ ਮੌਤ ਹੋ ਗਈ। ਇਨ੍ਹਾਂ ਹਮਲਿਆਂ ਨੇ ਪਾਕਿਸਤਾਨ ਦੀ ਸਰਹੱਦ ਨੇੜੇ ਖੋਸਤ ਅਤੇ ਪਕਤਿਕਾ ਸੂਬਿਆਂ ਵਿੱਚ ਨਾਗਰਿਕ ਘਰਾਂ ਨੂੰ ਨਿਸ਼ਾਨਾ ਬਣਾਇਆ। ਇਸ ਦੇ ਨਾਲ ਹੀ ਹੁਣ ਅਫਗਾਨਿਸਤਾਨ ਨੇ ਵੀ ਪਾਕਿਸਤਾਨ ਦੇ ਹਮਲਿਆਂ ‘ਤੇ ਜਵਾਬੀ ਕਾਰਵਾਈ ਕੀਤੀ ਹੈ |

ਅਫਗਾਨਿਸਤਾਨ ਦੇ ਬਲਾਂ ਨੇ ਸਰਹੱਦ ਦੇ ਨਾਲ ਪਾਕਿਸਤਾਨੀ ਫੌਜੀ ਚੌਕੀਆਂ ਨੂੰ ਨਿਸ਼ਾਨਾ ਬਣਾਇਆ, ਦੋ ਸਾਲ ਤੋਂ ਵੱਧ ਸਮਾਂ ਪਹਿਲਾਂ ਸੱਤਾ ਸੰਭਾਲਣ ਤੋਂ ਬਾਅਦ ਤਾਲਿਬਾਨ ਦਾ ਇਹ ਪਹਿਲਾ ਜਵਾਬੀ ਹਮਲਾ ਕਿਹਾ ਜਾ ਰਿਹਾ ਹੈ |

ਤਾਲਿਬਾਨ (Afghanistan) ਦੇ ਨਿਯੰਤਰਣ ਵਾਲੇ ਰੱਖਿਆ ਮੰਤਰਾਲੇ ਨੇ ਟਵਿੱਟਰ ‘ਤੇ ਇਕ ਪੋਸਟ ਵਿਚ ਕਿਹਾ ਕਿ ਅਫਗਾਨਿਸਤਾਨ ਦੀ ਰਾਸ਼ਟਰੀ ਇਸਲਾਮਿਕ ਫੌਜ ਭਾਰੀ ਹਥਿਆਰਾਂ ਨਾਲ ਸਰਹੱਦ ‘ਤੇ ਫੌਜੀ ਚੌਕੀਆਂ ਨੂੰ ਨਿਸ਼ਾਨਾ ਬਣਾ ਕੇ ਪਾਕਿਸਤਾਨ ਨੂੰ ਜਵਾਬ ਦੇ ਰਹੀ ਹੈ। ਰੱਖਿਆ ਅਤੇ ਸੁਰੱਖਿਆ ਬਲ ਕਿਸੇ ਵੀ ਹਮਲਾਵਰ ਕਾਰਵਾਈ ਦਾ ਜਵਾਬ ਦੇਣ ਲਈ ਤਿਆਰ ਹਨ।