ਚੰਡੀਗੜ੍ਹ, 08 ਸਤੰਬਰ 2023: ਭਾਰਤ ਦੀ ਪ੍ਰਧਾਨਗੀ ਹੇਠ 9-10 ਸਤੰਬਰ ਨੂੰ ਜੀ-20 ਸਿਖਰ ਸੰਮੇਲਨ (G20 Summit) ਹੋ ਰਿਹਾ ਹੈ। ਇਸ ਦੇ ਲਈ ਕਈ ਦੇਸ਼ਾਂ ਦੇ ਆਲਮੀ ਪ੍ਰਤੀਨਿਧੀਆਂ ਨੇ ਭਾਰਤ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਚਰਚਾ ਹੈ ਕਿ ਜੀ-20 ਗਰੁੱਪ ‘ਚ ਅਫਰੀਕੀ ਸੰਘ ਨੂੰ ਵੀ ਸ਼ਾਮਲ ਕੀਤਾ ਜਾ ਸਕਦਾ ਹੈ। ਜਦੋਂ ਯੂਰਪੀਅਨ ਕੌਂਸਲ ਦੇ ਪ੍ਰਧਾਨ ਚਾਰਲਸ ਮਿਸ਼ੇਲ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਇਹ ਜੀ-20 ਦੋ ਦਿਨਾਂ ਵਿੱਚ ਦੁਨੀਆ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰ ਦੇਵੇਗਾ ਪਰ ਮੈਨੂੰ ਲੱਗਦਾ ਹੈ ਕਿ ਇਸ ਦਿਸ਼ਾ ਵਿੱਚ ਕਦਮ ਚੁੱਕੇ ਜਾ ਸਕਦੇ ਹਨ।
8 ਸਤੰਬਰ ਨੂੰ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨਾਲ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ 9 ਸਤੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਜੀ-20 ਸੰਮੇਲਨ ਤੋਂ ਇਲਾਵਾ ਬ੍ਰਿਟੇਨ, ਜਾਪਾਨ, ਜਰਮਨੀ ਅਤੇ ਇਟਲੀ ਨਾਲ ਦੁਵੱਲੀ ਬੈਠਕ ਕਰਨਗੇ। 10 ਸਤੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਦੁਪਹਿਰ ਦੇ ਖਾਣੇ ਦੀ ਮੀਟਿੰਗ ਕਰਨਗੇ। ਕੈਨੇਡੀਅਨ ਪ੍ਰਧਾਨ ਮੰਤਰੀ ਨਾਲ ਵੀ ਵੱਖਰੀ ਮੀਟਿੰਗ ਕਰਨਗੇ। ਇਨ੍ਹਾਂ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਕੋਮੋਰੋਸ, ਤੁਰਕੀ, ਸੰਯੁਕਤ ਅਰਬ ਅਮੀਰਾਤ, ਦੱਖਣੀ ਕੋਰੀਆ, ਯੂਰਪੀਅਨ ਯੂਨੀਅਨ, ਯੂਰਪੀਅਨ ਕਮਿਸ਼ਨ, ਬ੍ਰਾਜ਼ੀਲ ਅਤੇ ਨਾਈਜੀਰੀਆ ਦੇ ਆਗੂਆਂ ਨਾਲ ਦੁਵੱਲੀ ਬੈਠਕ ਕਰਨਗੇ।
ਜੀ-20 ਸੰਮੇਲਨ (G20 Summit) ਦੇ ਬਾਰੇ ‘ਚ ਜਰਮਨ ਰਾਜਦੂਤ ਫਿਲਿਪ ਐਕਰਮੈਨ ਨੇ ਕਿਹਾ, ‘ਮੈਨੂੰ ਉਮੀਦ ਹੈ ਕਿ ਜੀ-20 ਮੈਨੀਫੈਸਟੋ ‘ਚ ਹਰ ਚੀਜ਼ ਦਾ ਧਿਆਨ ਰੱਖਿਆ ਜਾਵੇਗਾ। ਮੈਨੀਫੈਸਟੋ ਵਿਚ ਉਨ੍ਹਾਂ ਸਾਰੀਆਂ ਚੀਜ਼ਾਂ ਦਾ ਜ਼ਿਕਰ ਹੋਣਾ ਚਾਹੀਦਾ ਹੈ ਜਿਨ੍ਹਾਂ ‘ਤੇ ਅਸੀਂ ਕੰਮ ਕਰਨਾ ਹੈ। ਇਹ ਇੱਕ ਮੁਸ਼ਕਲ ਕੰਮ ਹੈ ਪਰ ਮੈਨੂੰ ਉਮੀਦ ਹੈ ਕਿ ਮੈਨੀਫੈਸਟੋ ਵਿੱਚ ਸਭ ਦਾ ਧਿਆਨ ਰੱਖਿਆ ਜਾਵੇਗਾ। ਐਕਰਮੈਨ ਨੇ ਕਿਹਾ ਕਿ ਅਸੀਂ ਜੀ-20 ‘ਚ ਅਫਰੀਕੀ ਸੰਘ ਦੇ ਸ਼ਾਮਲ ਹੋਣ ਦਾ ਸਵਾਗਤ ਕਰਾਂਗੇ। ਯੂਰਪੀਅਨ ਯੂਨੀਅਨ ਤੋਂ ਬਾਅਦ ਇਹ ਦੇਸ਼ਾਂ ਦਾ ਦੂਜਾ ਸਭ ਤੋਂ ਵੱਡਾ ਸੰਘ ਹੋਵੇਗਾ।
ਪ੍ਰਧਾਨ ਮੰਤਰੀ ਮੋਦੀ 10 ਸਤੰਬਰ ਨੂੰ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਦੁਪਹਿਰ ਦੇ ਖਾਣੇ ਦੀ ਬੈਠਕ ਕਰਨਗੇ। ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਵੀ ਵੱਖਰੀ ਮੀਟਿੰਗ ਕਰਨਗੇ। ਇਨ੍ਹਾਂ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਕੋਮੋਰੋਸ, ਤੁਰਕੀ, ਸੰਯੁਕਤ ਅਰਬ ਅਮੀਰਾਤ, ਦੱਖਣੀ ਕੋਰੀਆ, ਯੂਰਪੀਅਨ ਯੂਨੀਅਨ, ਯੂਰਪੀਅਨ ਕਮਿਸ਼ਨ, ਬ੍ਰਾਜ਼ੀਲ ਅਤੇ ਨਾਈਜੀਰੀਆ ਦੇ ਆਗੂਆਂ ਨਾਲ ਦੁਵੱਲੀ ਬੈਠਕ ਕਰਨਗੇ।