Site icon TheUnmute.com

ਖੇਡ ਮੇਲੇ ਦੌਰਾਨ ਮਾਮੂਲੀ ਤਕਰਾਰ ਤੋਂ ਬਾਅਦ ਵਿਅਕਤੀ ਨੇ ਆਪਣੇ ਹੀ ਦੋਸਤ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਦੋਸਤ ਦਾ ਗੋਲੀਆਂ

ਚੰਡੀਗੜ, 17 ਫਰਵਰੀ 2023: ਪੰਜਾਬ ਦੇ ਸੁਨਾਮ ਵਿੱਚ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੇ ਦੋਸਤ ‘ਤੇ ਕਤਲ ਦਾ ਦੋਸ਼ ਹੈ। ਖੇਡ ਮੇਲੇ ਦੌਰਾਨ ਦੋਵਾਂ ਵਿਚਾਲੇ ਮਾਮੂਲੀ ਤਕਰਾਰ ਹੋ ਗਈ ਸੀ । ਇਸ ਕਾਰਨ ਦੋਸਤ ਨੇ ਦੋਸਤ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਸੁਨਾਮ ਦੇ ਸਥਾਨਕ ਪਟਿਆਲਾ ਰੋਡ ‘ਤੇ ਸੁਨਾਮ ਸੰਗਰੂਰ ਕੈਂਚੀਆਂ ਨੇੜੇ ਪਿੰਡ ਸਿੰਘਪੁਰਾ ਦੇ ਨੌਜਵਾਨ ਸੁਖਜਿੰਦਰ ਸਿੰਘ ਚੱਠਾ ਦਾ 6 ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਸ ਦਾ ਦੋਸਤ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਅੱਧੀ ਰਾਤ ਦੀ ਦੱਸੀ ਜਾ ਰਹੀ ਹੈ। ਕਤਲ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ=ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸੁਨਾਮ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਸੁਖਜਿੰਦਰ ਦੀ ਲਾਸ਼ ਜ਼ਮੀਨ ‘ਤੇ ਪਈ ਮਿਲੀ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਉਸ ਦੇ ਕੱਪੜੇ ਖੂਨ ਨਾਲ ਲੱਥਪੱਥ ਸਨ। ਸਰੀਰ ‘ਤੇ ਗੋਲੀਆਂ ਦਾ ਨਿਸ਼ਾਨ ਸੀ। ਆਲੇ-ਦੁਆਲੇ ਦੇ ਲੋਕਾਂ ਨੇ ਦੱਸਿਆ ਕਿ ਕਤਲ ਉਸ ਦੇ ਦੋਸਤ ਨੇ ਕੀਤਾ ਹੈ। ਪੁਲਿਸ ਜਾਂਚ ਦੇ ਨਾਲ-ਨਾਲ ਮੁਲਜ਼ਮ ਦੋਸਤ ਨੂੰ ਵੀ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Exit mobile version