ਲਗਾਤਾਰ ਵਿਵਾਦਿਤ ਬਿਆਨਬਾਜ਼ੀ ਤੋਂ ਬਾਅਦ ਸਿੱਧੂ ਨੇ ਬੁਲਾਏ ਆਪਣੇ ਸਲਾਹਕਾਰ

ਲਗਾਤਾਰ ਵਿਵਾਦਿਤ ਬਿਆਨਬਾਜ਼ੀ ਤੋਂ ਬਾਅਦ ਸਿੱਧੂ ਨੇ ਬੁਲਾਏ ਆਪਣੇ ਸਲਾਹਕਾਰ

ਚੰਡੀਗੜ੍ਹ, 23 ਅਗਸਤ : ਮਾਲਵਿੰਦਰ ਸਿੰਘ ਮਾਲੀ ਵਲੋਂ ਵਿਵਾਦਤ ਬਿਆਨਬਾਜ਼ੀ ਦੇ ਚਲਦਿਆਂ ਨਵਜੋਤ ਸਿੰਘ ਸਿੱਧੂ ਨੇ ਆਪਣੇ ਸਲਾਹਕਾਰਾਂ ਨੂੰ ਬੁਲਾਇਆ। ਸਿੱਧੂ ਨੇ ਆਪਣੇ ਦੋ ਸਲਾਹਕਾਰਾਂ ਮਾਲਵਿੰਦਰ ਸਿੰਘ ਮਾਲੀ ਤੇ ਡਾ. ਪਿਆਰੇ ਲਾਲ ਗਰਗ ਨੂੰ ਪਟਿਆਲਾ ਵਿਚ ਮੀਟਿੰਗ ਲਈ ਵੀ ਬੁਲਾਇਆ ਹੈ।

ਜਿਕਰਯੋਗ ਹੈ ਕਿ ਸਿੱਧੂ ਦੇ ਸਲਾਹਕਾਰਾਂ ਵਲੋਂ ਪਾਕਿਸਤਾਨ ਤੇ ਕਸ਼ਮੀਰ ’ਤੇ ਟਿੱਪਣੀ ਕੀਤੀ ਗਈ ਸੀ, ਉਸ ਟਿੱਪਣੀ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਖ਼ੂਬ ਕਿਰਕਿਰੀ ਹੋਈ।

ਮਾਲਵਿੰਦਰ ਸਿੰਘ ਮਾਲੀ ਨੇ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਇਕ ਵਿਵਦਾਤ ਪੋਸਟਰ ਵੀ ਆਪਣੇ ਫੇਸਬੁੱਕ ਪੇਜ ’ਤੇ ਸਾਂਝਾ ਕੀਤਾ ਸੀ। ਜਿਸ ਤੋਂ ਬਾਅਦ ਪਾਰਟੀ ਆਗੂਆਂ ਨੇ ਓਹਨਾ ਦੇ ਪੋਸਟਰ ਦਾ ਵਿਰੋਧ ਕੀਤਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਮਾਮਲੇ ’ਤੇ ਸਖ਼ਤ ਨੋਟਿਸ ਲਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਇਨ੍ਹਾਂ ਟਿੱਪਣੀਆਂ ਤੋਂ ਸੂਬੇ ਦੇ ਨਾਲ-ਨਾਲ ਦੇਸ਼ ਦੀ ਸ਼ਾਂਤੀ ਤੇ ਸਥਿਰਤਾ ਲਈ ਖ਼ਤਰਾ ਪੈਦਾ ਹੋ ਸਕਦਾ।

ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਵੀ ਆਪਣੇ ਸਲਾਹਕਾਰਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਸਲਾਹ ਦੇਣ ਤਕ ਸੀਮਿਤ ਰੱਖਣ ਦੀ ਨਸੀਹਤ ਵੀ ਦਿੱਤੀ। ਜਿਸ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਨੇ ਆਪਣੇ ਦੋਵੇਂ ਸਲਾਹਕਾਰਾਂ ਨੂੰ ਬੁਲਾਇਆ।


ਇਸ ਮੌਕੇ ਕਾਂਗਰਸ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਅਜਿਹੀ ਵਿਵਾਦਤ ਬਿਆਨਬਾਜ਼ੀ ਕਰਨ ਵਾਲਿਆਂ ’ਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਤਿਵਾੜੀ ਨੇ ਟਵੀਟ ਕਰਦੇ ਹੋਏ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੂੰ ਅਪੀਲ ਕੀਤੀ ਤੇ ਕਿਹਾ ਕਿ ਜਿਹੜੇ ਲੋਕ ਜੰਮੂ-ਕਸ਼ਮੀਰ ਨੂੰ ਭਾਰਤ ਦਾ ਹਿੱਸਾ ਨਹੀਂ ਮੰਨਦੇ ਹਨ, ਅਤੇ ਪਾਕਿਸਤਾਨੀ ਪੱਖੀ ਹਨ ਕੀ ਉਹ ਕਾਂਗਰਸ ਦਾ ਹਿੱਸਾ ਹੋਣੇ ਚਾਹੀਦੇ ਹਨ।

Scroll to Top