July 7, 2024 1:48 pm
Mother Dairy

ਅਮੁਲ, ਵੇਰਕਾ ਤੋਂ ਬਾਅਦ ਹੁਣ ਮਦਰ ਡੇਅਰੀ ਨੇ ਵੀ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ

ਚੰਡੀਗੜ੍ਹ 15 ਅਕਤੂਬਰ 2022: ਦੀਵਾਲੀ ਤੋਂ ਪਹਿਲਾਂ ਅਮੁਲ, ਵੇਰਕਾ ਤੋਂ ਬਾਅਦ ਹੁਣ ਮਦਰ ਡੇਅਰੀ (Mother Dairy) ਨੇ ਵੀ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਮਦਰ ਡੇਅਰੀ ਨੇ ਫੁੱਲ ਕਰੀਮ ਦੁੱਧ ਅਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।

ਮਦਰ ਡੇਅਰੀ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਸਿਰਫ ਫੁੱਲ ਕਰੀਮ ਅਤੇ ਗਾਂ ਦੇ ਦੁੱਧ ਦੇ ਵੇਰੀਐਂਟਸ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਰਹੇ ਹਾਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੁੱਲ ਕਰੀਮ ਅਤੇ ਗਾਂ ਦੇ ਦੁੱਧ ਦੀਆਂ ਕੀਮਤਾਂ 16 ਅਕਤੂਬਰ 2022 ਤੋਂ ਲਾਗੂ ਹੋਣਗੀਆਂ। ਮਦਰ ਡੇਅਰੀ ਦੇ ਫੁੱਲ ਕਰੀਮ ਦੁੱਧ ਦੀ ਕੀਮਤ 61 ਰੁਪਏ ਤੋਂ ਵਧ ਕੇ 63 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਦੋਂ ਕਿ ਗਾਂ ਦੇ ਦੁੱਧ ਦੀ ਕੀਮਤ 53 ਰੁਪਏ ਤੋਂ ਵਧ ਕੇ 55 ਰੁਪਏ ਪ੍ਰਤੀ ਲੀਟਰ ਹੋ ਗਈ ਹੈ।