July 8, 2024 1:24 am
captin amrinder singh

ਕੈਪਟਨ ਤੋਂ ਬਾਅਦ ਪ੍ਰਨੀਤ ਕੌਰ ਵੀ ਛੱਡੇਗੀ ਕਾਂਗਰਸ ਦਾ ਪੱਲਾ,ਪੰਜਾਬ ਲੋਕ ਕਾਂਗਰਸ’ ‘ਚ ਹੋ ਸਕਦੇ ਨੇ ਸ਼ਾਮਲ

ਚੰਡੀਗੜ੍ਹ 29 ਨਵੰਬਰ 2021 : ਸਾਬਕਾ ਕੇਂਦਰੀ ਮੰਤਰੀ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਨੇ ਵੀ ਆਖਰਕਾਰ ਇਸ਼ਾਰਿਆਂ ‘ਚ ਕਹਿ ਦਿੱਤਾ ਹੈ ਕਿ ਆਉਣ ਵਾਲੇ ਦਿਨਾਂ ‘ਚ ਉਹ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਵਿੱਚ ਸ਼ਾਮਲ ਹੋ ਸਕਦੀ ਹੈ।
ਅੱਜ ਪ੍ਰਨੀਤ ਕੌਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਤਸਵੀਰ ਬਦਲ ਕੇ 2022 ਲਈ ਕੈਪਟਨ ਦੀ ਤਸਵੀਰ ਅਪਲੋਡ ਕੀਤੀ ਹੈ। ਜਿਸ ਤੋਂ ਸਾਫ਼ ਸਮਝਿਆ ਜਾ ਸਕਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪ੍ਰਨੀਤ ਕੌਰ ਆਪਣੇ ਪਤੀ ਦਾ ਸਾਥ ਦਿੰਦੇ ਹੋਏ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦੇਵੇਗੀ।
ਹਾਲਾਂਕਿ ਕਾਂਗਰਸ ਪਾਰਟੀ ਵੱਲੋਂ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਪਿਛਲੇ ਦਿਨੀਂ ਪ੍ਰਨੀਤ ਕੌਰ ਨੇ ਆਪਣੇ ਪਰਿਵਾਰ ਦਾ ਸਮਰਥਨ ਕਰਨ ਲਈ ਮੀਡੀਆ ਸਾਹਮਣੇ ਗੱਲ ਕੀਤੀ ਸੀ, ਜਿਸ ਤੋਂ ਬਾਅਦ ਹੀ ਕਾਂਗਰਸ ਪਾਰਟੀ ਨੇ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਹੈ।