ਚਿਤਕਾਰਾ ਤੋਂ ਬਾਅਦ ਹੁਣ LPU ‘ਚ ਹੰਗਾਮਾ, ਕਥਿਤ ਬ.ਲਾ.ਤ.ਕਾ.ਰ ਦੀ ਖਬਰ ਨੇ ਮਚਾਈ ਹਲਚਲ

27 ਸਤੰਬਰ 2026: ਪੰਜਾਬ ਦੇ ਫਗਵਾੜਾ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੇ ਵਿਦਿਆਰਥੀਆਂ ਨੇ ਸ਼ਨੀਵਾਰ ਅਤੇ ਐਤਵਾਰ ਰਾਤ ਨੂੰ ਭਾਰੀ ਹੰਗਾਮਾ ਕੀਤਾ। ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਨਾਲ ਕਥਿਤ ਬਲਾਤਕਾਰ ਦੀ ਖ਼ਬਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਫੈਲਣ ਤੋਂ ਬਾਅਦ ਹਜ਼ਾਰਾਂ ਵਿਦਿਆਰਥੀ ਸੜਕਾਂ ‘ਤੇ ਉਤਰ ਆਏ।

ਉਨ੍ਹਾਂ ਨੇ ਯੂਨੀਵਰਸਿਟੀ ਕੈਂਪਸ ਵਿੱਚ ਭੰਨਤੋੜ ਕੀਤੀ ਅਤੇ ਇੱਕ ਹਿੱਸੇ ਨੂੰ ਅੱਗ ਲਗਾ ਦਿੱਤੀ। ਯੂਨੀਵਰਸਿਟੀ ਦੇ ਮੁੱਖ ਗੇਟ ‘ਤੇ ਹੋਏ ਹੰਗਾਮੇ ਤੋਂ ਬਾਅਦ, ਵਿਦਿਆਰਥੀਆਂ ਨੇ ਚੰਡੀਗੜ੍ਹ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਧਰਨਾ ਦਿੱਤਾ, ਜਿਸ ਨਾਲ ਆਵਾਜਾਈ ਠੱਪ ਹੋ ਗਈ। ਸਵੇਰੇ 2:30 ਵਜੇ ਦੇ ਕਰੀਬ ਸ਼ੁਰੂ ਹੋਇਆ ਇਹ ਜਾਮ ਅਜੇ ਵੀ ਬਰਕਰਾਰ ਹੈ। ਲੁਧਿਆਣਾ-ਜਲੰਧਰ ਰਾਜਮਾਰਗ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਦਿਖਾਈ ਦੇ ਰਹੀਆਂ ਹਨ।

ਹਾਲਾਂਕਿ, ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਵਿੱਚ ਬਲਾਤਕਾਰ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਸਥਿਤੀ ਨੂੰ ਕਾਬੂ ਵਿੱਚ ਲਿਆਉਣ ਲਈ ਜਾਂਚ ਕੀਤੀ ਜਾ ਰਹੀ ਹੈ।

Read More: ਚਿਤਕਾਰਾ ਯੂਨੀਵਰਸਿਟੀ ‘ਚ ਹੰਗਾਮਾ, 2 ਵਿਦਿਆਰਥਣਾਂ ਦੀ ਮੌ.ਤ ਦੀ ਅਫਵਾਹ, ਭੜਕੇ ਵਿਦਿਆਰਥੀ

 

ਵਿਦੇਸ਼

Scroll to Top