Site icon TheUnmute.com

ਡਿੰਪੀ ਢਿੱਲੋਂ ਦੇ ਪਾਰਟੀ ਛੱਡਣ ‘ਤੇ ਸੁਖਬੀਰ ਬਾਦਲ ਨੇ ਗਿੱਦੜਬਾਹਾ ਦੇ ਅਕਾਲੀ ਆਗੂਆਂ ਦੀ ਸੱਦੀ ਬੈਠਕ

Dimpy Dhillon

ਚੰਡੀਗੜ੍ਹ, 26 ਅਗਸਤ 2024: ਸ਼੍ਰੋਮਣੀ ਅਕਾਲੀ ਦਲ ਨੂੰ ਛੱਡਣ ਵਾਲੇ ਗਿੱਦੜਬਾਹਾ ਦੇ ਸੀਨੀਅਰ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ (Dimpy Dhillon) ਅੱਜ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰ ਸਕਦੇ ਹਨ। ਉਨ੍ਹਾਂ ਨੇ ਸਵੇਰੇ 11 ਵਜੇ ਆਪਣੇ ਸਮਰਥਕਾਂ ਦੀ ਬੈਠਕ ਬੁਲਾਈ ਹੈ। ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣੀ ਰਿਹਾਇਸ਼ ’ਤੇ ਗਿੱਦੜਬਾਹਾ ਦੇ ਅਕਾਲੀ ਆਗੂਆਂ ਦੀ ਬੈਠਕ ਸੱਦੀ ਹੈ।

ਹਰਦੀਪ ਸਿੰਘ ਡਿੰਪੀ (Dimpy Dhillon) ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਦੇ ਚੱਲਦੇ ਉਨ੍ਹਾਂ ਦੀ ਬਲੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸਾਡੇ ਵਰਗੇ ਸਿਰਫ ਇਸਤੇਮਾਲ ਲਈ ਹੁੰਦੇ ਹਨ । ਇਸ ਦੌਰਾਨ ਚਰਚਾ ਹੈ ਕਿ ਡਿੰਪੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਜਿਕਰਯੋਗ ਹੈ ਕਿ ਹਰਦੀਪ ਸਿੰਘ ਡਿੰਪੀ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਹਨ | ਡਿੰਪੀ ਨੂੰ ਮਨਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਵੀ ਮੁਲਾਕਾਤ ਕੀਤੀ ਸੀ|

Exit mobile version