ਚੰਡੀਗੜ੍ਹ,19 ਅਪ੍ਰੈਲ 2023: ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਸੰਕਟ ਤੋਂ ਬਾਹਰ ਕੱਢਣ ਲਈ ਯੂਨੀਵਰਸਿਟੀ ਬਚਾਓ ਮੋਰਚੇ (University Bachao Morcha) ਵੱਲੋਂ ਪਿਛਲੇ 38 ਦਿਨਾਂ ਤੋਂ ਦਿੱਤਾ ਜਾ ਰਿਹਾ ਧਰਨਾ ਅੱਜ ਪਟਿਆਲਾ ਸ਼ਹਿਰੀ ਅਤੇ ਹਲਕਾ ਘਨੌਰ ਦੀ ਵਿਧਾਇਕ ਵੱਲੋਂ ਭਰੋਸਾ ਦੇ ਕੇ ਖ਼ਤਮ ਕਰਵਾ ਦਿੱਤਾ ਗਿਆ ਹੈ | ਪਟਿਆਲਾ ਸ਼ਹਿਰ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਸਿੰਘ ਘਨੌਰ ਦੀ ਅਗਵਾਈ ਵਿਚ ਯੂਨੀਵਰਸਿਟੀ ਬਚਾਓ ਮੋਰਚੇ ਦੇ ਆਗੂਆਂ ਨਾਲ ਇੱਕ ਮੀਟਿੰਗ ਕੀਤੀ ਗਈ, ਜਿਸ ਤੋਂ ਬਾਅਦ ਮੋਰਚੇ ਦੇ ਆਗੂ ਨੂੰ ਸੰਬੋਧਨ ਕਰਦਿਆਂ 30 ਕਰੋੜ ਰੁਪਏ ਹਰ ਮਹੀਨੇ ਗ੍ਰਾਂਟ ਦੇਣ ਦਾ ਐਲਾਨ ਕੀਤਾ ਅਤੇ 360 ਕਰੋੜ ਰੁਪਏ ਸਾਲਾਨਾ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ |
ਓਥੇ ਹੀ ਯੂਨੀਵਰਸਿਟੀ ਬਚਾਓ ਮੋਰਚੇ ਦੇ ਆਗੂਆਂ ਨੇ ਪੰਜਾਬ ਦੇ ਖਜ਼ਾਨਾ ਮੰਤਰੀ ਅਤੇ ਸਿੱਖਿਆ ਮੰਤਰੀ ਨਾਲ 25 ਤਾਰੀਖ ਤੋਂ ਪਹਿਲਾਂ ਮੀਟਿੰਗ ਦੀ ਗੱਲ ਵੀ ਵਿਧਾਇਕਾਂ ਦੇ ਰੱਖੀ, ਜਿਸ ਨੂੰ ਮੰਨ ਕੇ ਵਿਧਾਇਕਾਂ ਵੱਲੋਂ ਅੱਜ ਦਾ ਇਹ ਧਰਨਾ ਖ਼ਤਮ ਕਰਵਾਇਆ ਗਿਆ | ਜਿਥੇ ਮੋਰਚੇ ਦੇ ਆਗੂਆਂ ਨੇ ਅੱਜ ਦੇ ਦਿਨ ਹੀ ਸਫ਼ਰ ‘ਤੇ ਮੋਰਚੇ ਨੂੰ ਮੁਲਤਵੀ ਕਰ ਦਿੱਤਾ ਹੈ ਅਤੇ ਇਸਦੇ ਨਾਲ ਹੀ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਅਤੇ ਮੰਤਰੀਆਂ ਦੇ ਨਾਲ਼ ਮੀਟਿੰਗ ਨਾ ਹੋਈ ਤਾਂ ਫਿਰ 26 ਤਾਰੀਖ਼ ਨੂੰ ਨੈਸ਼ਨਲ ਹਾਈਵੇ ਜਾਮ ਕੀਤੇ ਜਾਣਗੇ |