ਚੰਡੀਗੜ੍ਹ, 17 ਮਾਰਚ 2023: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ (Manisha Gulati) ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਹਾਈਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ‘ਚ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਮਨੀਸ਼ਾ ਗੁਲਾਟੀ (Manisha Gulati) ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਮਨੀਸ਼ਾ ਗੁਲਾਟੀ ਨੇ ਇਸ ਆਧਾਰ ‘ਤੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ ਕਿ ਸਰਕਾਰੀ ਫੈਸਲੇ ‘ਚ ਕਾਰਨ ਸਪੱਸ਼ਟ ਨਾ ਹੋਣ ਅਤੇ ਤਕਨੀਕੀ ਕਾਰਨਾਂ ਦੇ ਆਧਾਰ ‘ਤੇ ਇਹ ਇਸਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ |