ਚੰਡੀਗੜ੍ਹ 15 ਅਕਤੂਬਰ 2022: ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ (Joe Biden) ਦੇ ਬਿਆਨ ਤੋਂ ਬਾਅਦ ਪਾਕਿਸਤਾਨ ਦੀ ਸਿਆਸਤ ਵਿੱਚ ਹੜਕੰਪ ਮਚ ਗਿਆ | ਜੋਅ ਬਿਡੇਨ ਨੇ ਆਪਣੇ ਬਿਆਨ ਵਿੱਚ ਪਾਕਿਸਤਾਨ (Pakistan) ਨੂੰ ਦੁਨੀਆ ਦੇ ਸਭ ਤੋਂ ਖਤਰਨਾਕ ਦੇਸ਼ਾਂ ਵਿੱਚੋਂ ਇੱਕ ਦੱਸਿਆ ਹੈ | ਇਸਦੇ ਨਾਲ ਹੀ ਹੁਣ ਪਾਕਿਸਤਾਨ ਨੇ ਇਸਲਾਮਾਬਾਦ ਵਿੱਚ ਅਮਰੀਕੀ ਰਾਜਦੂਤ ਨੂੰ ਤਲਬ ਕੀਤਾ ਹੈ। ਬਿਡੇਨ ਵਲੋਂ ਦਿੱਤਾ ਇਹ ਬਿਆਨ ਪਾਕਿਸਤਾਨ ਨੂੰ ਰਾਸ਼ ਨਹੀਂ ਆਇਆ । ਇਸ ਤੋਂ ਬਾਅਦ ਪਾਕਿਸਤਾਨ ਨੇ ਅਮਰੀਕੀ ਰਾਜਦੂਤ ਨੂੰ ਤਲਬ ਕਰਨ ਦਾ ਫੈਸਲਾ ਕੀਤਾ ਹੈ।
ਜਿਕਰਯੋਗ ਹੈ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਸ਼ਨੀਵਾਰ ਨੂੰ ਕਿਹਾ ਕਿ ‘ਅਸੀਂ ਜਾਣਦੇ ਹਾਂ ਕਿ ਆਪਣੇ ਪਰਮਾਣੂ ਹਥਿਆਰਾਂ ਦੀ ਸੁਰੱਖਿਆ ਕਿਵੇਂ ਕਰਨੀ ਹੈ।’ ਉਨ੍ਹਾਂ ਕਿਹਾ, ‘ਪਾਕਿਸਤਾਨ ਆਪਣੀ ਅਖੰਡਤਾ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਦ੍ਰਿੜ ਹੈ। ਜੇਕਰ ਸਵਾਲ ਉਠਾਉਣੇ ਹਨ ਤਾਂ ਉਹ ਭਾਰਤੀ ਪਰਮਾਣੂ ਹਥਿਆਰਾਂ ‘ਤੇ ਉਠਾਏ ਜਾਣ।