ਮਨਪ੍ਰੀਤ ਬਾਦਲ

ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਵਲੋਂ ਬਠਿੰਡਾ ਨਗਰ ਨਿਗਮ ਦੇ ਕੌਂਸਲਰਾਂ ਨਾਲ ਬੈਠਕ

ਬਠਿੰਡਾ, 20 ਜਨਵਰੀ 2023: ਪਿਛਲੇ ਦਿਨੀਂ ਕਾਂਗਰਸ ਨੂੰ ਅਲਵਿਦਾ ਆਖ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਅੱਜ ਬਠਿੰਡਾ ਨਗਰ ਨਿਗਮ ਦੇ ਕਾਂਗਰਸੀ ਕੌਂਸਲਰਾਂ ਨਾਲ ਆਪਣੇ ਪਿੰਡ ਬਾਦਲ ਵਿਖੇ ਵਿਸ਼ੇਸ਼ ਬੈਠਕ ਕੀਤੀ ਗਈ। ਜਿਸ ਕਾਰਨ ਬਠਿੰਡਾ ਦੀ ਰਾਜਨੀਤੀ ਵਿਚ ਹਲਚਲ ਸ਼ੁਰੂ ਹੋ ਗਈ ਹੈ, ਕਿਉਂਕਿ ਨਗਰ ਨਿਗਮ ਬਠਿੰਡਾ ਉੱਪਰ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਕਾਂਗਰਸ ਨੇ ਕਬਜ਼ਾ ਕੀਤਾ ਸੀ ਅਤੇ ਬਹੁਮਤ ਹਾਸਲ ਕਰ ਅਪਣਾ ਮੇਅਰ ਬਣਾਇਆ ਸੀ।

ਪਰ ਮਨਪ੍ਰੀਤ ਬਾਦਲ ਦੇ ਇਸ ਬੈਠਕ ਨੇ ਕਈ ਤਰਾਂ ਦੀਆਂ ਚਰਚਾਵਾਂ ਛੇੜ ਦਿੱਤੀਆਂ ਹਨ ਅਤੇ ਆਉਂਦੇ ਦਿਨਾਂ ਵਿਚ ਨਗਰ ਨਿਗਮ ਬਠਿੰਡਾ ਦੀ ਸਿਆਸਤ ਵਿਚ ਵੱਡੀ ਹਲਚਲ ਹੋਣ ਦੇ ਆਸਾਰ ਪੈਦਾ ਹੋ ਗਏ ਹਨ। ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨੇੜਲੇ ਸਾਥੀ ਅਤੇ ਨਗਰ ਨਿਗਮ ਬਠਿੰਡਾ ਦੇ ਮੌਜੂਦਾ ਕੌਂਸਲਰ ਮਲਕੀਤ ਸਿੰਘ ਨੇ ਕਿਹਾ ਕਿ ਨਗਰ ਨਿਗਮ ਵਿੱਚ ਮੌਜੂਦਾ ਦੀ ਘੜੀ ਕਾਂਗਰਸ ਦਾ ਕਬਜ਼ਾ ਹੈ ਅਤੇ ਜੇਕਰ ਕੋਈ ਵਿਅਕਤੀ ਕਾਂਗਰਸ ਨੂੰ ਛੱਡ ਕੇ ਕਿਸੇ ਹੋਰ ਸਿਆਸੀ ਪਾਰਟੀ ਵਿਚ ਜਾਂਦਾ ਹੈ ਤਾਂ ਇਹ ਬਹੁਤ ਹੀ ਮੰਦਭਾਗਾ ਹੈ।

ਜਿਸ ਤਰ੍ਹਾਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਪਿੰਡ ਬਾਦਲ ਵਿਖੇ ਇਨ੍ਹਾਂ ਨਗਰ ਨਿਗਮ ਤੇ ਕੌਂਸਲਾਂ ਨਾਲ ਬੈਠਕ ਕੀਤੀ ਗਈ ਹੈ ਅਤੇ ਜੇਕਰ ਮੌਜੂਦਾ ਮੇਅਰ ਕਾਂਗਰਸ ਨੂੰ ਛੱਡ ਕੇ ਕਿਸੇ ਹੋਰ ਸਿਆਸੀ ਪਾਰਟੀ ਵਿੱਚ ਜਾਂਦੀ ਹੈ ਤਾਂ ਉਸਦਾ ਵਿਰੋਧ ਕਰਨਗੇ ਅਤੇ ਉਸ ਖ਼ਿਲਾਫ਼ ਕਾਨੂੰਨੀ ਚਾਰਾਜੋਈ ਵੀ ਕਰਨਗੇ ਕਿਉਂਕਿ ਉਹਨਾਂ ਵੱਲੋਂ ਕਾਂਗਰਸ ਦੇ ਚੋਣ ਨਿਸ਼ਾਨ ਤੇ ਚੋਣ ਲੜੀ ਗਈ ਸੀ।

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਹਨਾ ਉੱਪਰ ਅਕਾਲੀ ਦਲ ਵਿੱਚੋਂ ਕਾਂਗਰਸ ਵਿੱਚ ਆਉਣ ਦੇ ਦੋਸ਼ ਲੱਗੇ ਸਨ ਜੇਕਰ ਮੌਜੂਦਾ ਸਮੇਂ ਵਿੱਚ ਇਹ ਕੁਝ ਹੋਰ ਸਿਆਸੀ ਪਾਰਟੀ ਵਿੱਚ ਜਾਂਦੇ ਹਨ ਤਾਂ ਇਹਨਾਂ ਖਿਲਾਫ਼ ਮਤਾ ਲਿਆ ਕੇ ਇਨ੍ਹਾਂ ਨੂੰ ਮੇਅਰ ਦੀ ਕੁਰਸੀ ਤੋਂ ਹਟਾਇਆ ਜਾਵੇਗਾ। ਪਰ ਉਨ੍ਹਾਂ ਕਿਹਾ ਕਿ ਮੈਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਜੇਕਰ ਕੋਈ ਵਿਚਾਰਕ ਮਤਭੇਦ ਹੋਏ ਵੀ ਹਨ ਤਾਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਬੈਠਕ ਕਰ ਉਸਨੂੰ ਦੂਰ ਕਰਨ ਵਿਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਨਗਰ ਨਿਗਮ ਦੇ ਬਾਕੀ ਕੌਂਸਲਰਾਂ ਨੂੰ ਵੀ ਬੇਨਤੀ ਕੀਤੀ ਕਿ ਉਹ ਪਾਰਟੀ ਦਾ ਸਾਥ ਦੇਣ ਅਤੇ ਹੋਰ ਮਜ਼ਬੂਤ ਕਰਨ।

Scroll to Top