Site icon TheUnmute.com

ਕਾਨੂੰਨੀ ਨੋਟਿਸ ਮਗਰੋਂ ਐਕਸ (ਟਵਿੱਟਰ) ਨੇ ਸ਼੍ਰੋਮਣੀ ਕਮੇਟੀ ਦੇ ਨਾਂ ‘ਤੇ ਚੱਲ ਰਿਹਾ ਫਰਜ਼ੀ ਖਾਤਾ ਕੀਤਾ ਬੰਦ

Shiromani Committee

ਚੰਡੀਗੜ੍ਹ, 16 ਜਨਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Committee) ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪੁਰਾਣਾ ਟਵਿੱਟਰ) ਨੂੰ ਭੇਜੇ ਕਾਨੂੰਨੀ ਨੋਟਿਸ ਤੋਂ ਬਾਅਦ ਕੰਪਨੀ ਨੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਨਾਂ ’ਤੇ ਬਣਾਏ ਗਏ ਇਕ ਫ਼ਰਜ਼ੀ/ਪੈਰੋਡੀ ਖਾਤੇ 0S7P31mritsar_ ਨੂੰ ਬੰਦ ਕਰ ਦਿੱਤਾ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਅਤੇ ਬੁਲਾਰੇ ਹਰਜਭਨ ਸਿੰਘ ਨੇ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ (Shiromani Committee) ਦੇ ਨਾਂ ’ਤੇ ਇਸ ਪੈਰੋਡੀ ਖਾਤੇ ਰਾਹੀਂ ਐਕਸ/ਟਵਿੱਟਰ ’ਤੇ ਸਿੱਖ ਸੰਸਥਾ ਅਤੇ ਸਿੱਖ ਕੌਮ ਵਿਰੁੱਧ ਨਫ਼ਰਤੀ ਪ੍ਰਚਾਰ ਕੀਤਾ ਜਾ ਰਿਹਾ ਸੀ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਮੁੱਢਲੇ ਤੌਰ ’ਤੇ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਰਾਹੀਂ ਭੇਜੇ ਗਏ ਕਾਨੂੰਨੀ ਨੋਟਿਸ ਮਗਰੋਂ ਬੀਤੇ ਕੱਲ੍ਹ ਐਕਸ ਵਲੋਂ ਇਹ ਫ਼ਰਜ਼ੀ ਖਾਤਾ ਬੰਦ ਕਰਨ ਦੀ ਜਾਣਕਾਰੀ ਬਾਰੇ ਇਕ ਈਮੇਲ ਪ੍ਰਾਪਤ ਹੋਈ ਹੈ। ਹਰਜਭਨ ਸਿੰਘ ਵਕਤਾ ਨੇ ਕਿਹਾ ਹਾਲਾਂਕਿ ਐਕਸ/ਟਵਿੱਟਰ ਵਲੋਂ ਸ਼੍ਰੋਮਣੀ ਕਮੇਟੀ ਦੇ ਨਾਂ ’ਤੇ ਫ਼ਰਜ਼ੀ/ਪੈਰੋਡੀ ਖਾਤਾ ਬੰਦ ਕਰ ਦਿੱਤਾ ਗਿਆ ਹੈ, ਪਰ ਇਸ ਨੂੰ ਚਲਾਉਣ ਵਾਲੇ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਉਣ ਬਾਰੇ ਵੀ ਕਾਰਵਾਈ ਜਾਰੀ ਰੱਖੀ ਜਾਵੇਗੀ।

Exit mobile version