July 5, 2024 1:26 am
Jagir Kaur

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਹਾਰਨ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਲਾਇਆ ਵੱਡਾ ਇਲਜ਼ਾਮ

ਚੰਡੀਗੜ੍ਹ 09 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਵਿੱਚ ਐਡਵੋਕੇਟ ਹਰਜਿੰਦਰ ਧਾਮੀ 104 ਵੋਟਾਂ ਨਾਲ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਦੂਜੇ ਪਾਸੇ ਬੀਬੀ ਜਗੀਰ ਕੌਰ (Bibi Jagir Kaur) ਨੂੰ 146 ਵਿੱਚੋਂ ਸਿਰਫ਼ 42 ਵੋਟਾਂ ਮਿਲੀਆਂ।

ਸ਼੍ਰੋਮਣੀ ਕਮੇਟੀ ਦੀ ਚੋਣ ਹਾਰਨ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਚੋਣਾਂ ਵਿੱਚ ਮੈਂਬਰਾਂ ਨੂੰ ਡਰਾਉਣ ਧਮਕਾਉਣ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਅਸਤੀਫਾ ਦੇਣ ਲਈ ਕਿਹਾ ਹੈ।

ਬੀਬੀ ਜਗੀਰ ਕੌਰ (Bibi Jagir Kaur) ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨਾਲ ਧੱਕਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ 42 ਵੋਟਾਂ ਮਿਲੀਆਂ ਹਨ ਤੇ ਉਨ੍ਹਾਂ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਲਈ ਆਪਣੀ ਲੜਾਈ ਜਾਰੀ ਰੱਖਣਗੇ।