ਸੋਨੀਆ ਗਾਂਧੀ ਨੂੰ ਮਿਲ

ਸੋਨੀਆ ਗਾਂਧੀ ਨੂੰ ਮਿਲਣ ਤੋਂ ਬਾਅਦ ਹਰੀਸ਼ ਰਾਵਤ ਨੇ ਕਿਹਾ ਸਿੱਧੂ ਤੇ ਕੈਪਟਨ ਮਿਲ ਕੇ ਕੰਮ ਕਰਨ

ਚੰਡੀਗੜ੍ਹ ,27 ਅਗਸਤ 2021 : ਪੰਜਾਬ ਕਾਂਗਰਸ ਅੰਦਰ ਲੰਮੇ ਸਮੇਂ ਤੋਂ ਘੁਮਸਾਨ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ | ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਵੀ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਵਿਚਾਲੇ ਸਿਆਸੀ ਬਹਿਸ ਜਾਰੀ ਹੈ ਅਤੇ ਆਉਣ ਵਾਲੇ ਚੋਣਵਾਂ ਦੇ ਮੱਦੇਨਜ਼ਰ ਇਸ ਮਸਲੇ ਨੂੰ ਹੱਲ ਕਰਨ ਦੀ ਜਿੰਮੇਵਾਰੀ ਕਾਂਗਰਸ ਪ੍ਰਧਾਨ ਹਰੀਸ਼ ਰਾਵਤ ਨੂੰ ਦਿੱਤੀ ਗਈ ਹੈ |

ਇਸ ਲਈ ਹਰੀਸ਼ ਰਾਵਤ ਪਿਛਲੇ ਕਈ ਦਿਨਾਂ ਤੋਂ ਸੂਬੇ ਦੇ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕਰ ਰਹੇ ਹਨ | ਹਰੀਸ਼ ਰਾਵਤ ਦੀ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਨਾਲ ਮੁਲਾਕਾਤ ਹੋ ਚੁੱਕੀ ਹੈ |ਇਸੇ ਨੂੰ ਲੈ ਕੇ ਹਰੀਸ਼ ਰਾਵਤ ਅੱਜ ਸੋਨੀਆ ਗਾਂਧੀ ਨੂੰ ਮਿਲੇ ਤੇ ਉਹਨਾਂ ਨੂੰ ਪੰਜਾਬ ਦੇ ਘਟਨਾਕ੍ਰਮ ਦੀ ਸਾਰੀ ਜਾਣਕਾਰੀ ਦਿੱਤੀ ਹੈ। ਜਿਸ ਤੋਂ ਬਾਅਦ ਸੋਨੀਆ ਗਾਂਧੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਮਿਲ ਕੇ ਕੰਮ ਕਰਨ |

ਇਹ ਪੜੋ :ਬਹੁਮਤ ਖੋ ਚੁੱਕੀ ਹੈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ: ਹਰਪਾਲ ਸਿੰਘ ਚੀਮਾ

Scroll to Top