July 2, 2024 2:46 pm
Narendra Modi

ਸਰਕਾਰ ਬਣਾਉਣ ਦਾ ਸੱਦਾ ਮਿਲਣ ਤੋਂ ਬਾਅਦ ਨਰਿੰਦਰ ਮੋਦੀ ਵੱਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ

ਚੰਡੀਗੜ੍ਹ, 7 ਜੂਨ 2024: ਇਸ ਵਾਰ ਐਨਡੀਏ ਨੂੰ ਲੋਕ ਸਭਾ ਚੋਣਾਂ ‘ਚ 293 ਸੀਟਾਂ ਨਾਲ ਬਹੁਮਤ ਮਿਲਿਆ ਹੈ। ਨੈਸ਼ਨਲ ਡੈਮੋਕਰੇਟਿਕ ਅਲਾਇੰਸ ਦੀ ਸੰਸਦੀ ਪਾਰਟੀ ਦੀ ਬੈਠਕ ਸੈਂਟਰਲ ਹਾਲ ਵਿੱਚ ਹੋਈ। ਇੱਥੇ ਨਰਿੰਦਰ ਮੋਦੀ  (Narendra Modi) ਨੂੰ ਐਨਡੀਏ ਦੀ ਸੰਸਦੀ ਪਾਰਟੀ ਦਾ ਆਗੂ ਚੁਣਿਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਸ਼ਾਮ ਨੂੰ ਰਾਸ਼ਟਰਪਤੀ ਭਵਨ ਪਹੁੰਚੇ। ਉਨ੍ਹਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

ਇਸਦੇ ਨਾਲ ਹੀ ਕਾਰਜਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਸ਼ਾਮ ਨੂੰ ਰਾਸ਼ਟਰਪਤੀ ਭਵਨ ਪਹੁੰਚੇ। ਉਨ੍ਹਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸਦੇ ਨਾਲ ਹੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਹੈ।

ਸਰਕਾਰ ਬਣਾਉਣ ਦਾ ਸੱਦਾ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਭਵਨਦੇ ਬਾਹਰ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ 18ਵੀਂ ਲੋਕ ਸਭਾ ਨਵੀਂ ਊਰਜਾ, ਨੌਜਵਾਨ ਊਰਜਾ ਅਤੇ ਕੁਝ ਹਾਸਲ ਕਰਨ ਦੇ ਇਰਾਦੇ ਵਾਲੀ ਲੋਕ ਸਭਾ ਹੈ। ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਤੋਂ ਬਾਅਦ ਇਹ ਪਹਿਲੀ ਚੋਣ ਹੈ।

ਪੀਐਮ ਮੋਦੀ (Narendra Modi) ਨੇ ਕਿਹਾ ਕਿ 2047 ਵਿੱਚ ਜਦੋਂ ਦੇਸ਼ ਆਜ਼ਾਦੀ ਦੀ 100ਵੀਂ ਵਰ੍ਹੇਗੰਢ ਮਨਾਏਗਾ, ਸਾਡੇ ਕੋਲ ਉਸ ਸੰਕਲਪ ਨੂੰ ਪੂਰਾ ਕਰਨ ਦਾ ਸੁਨਹਿਰੀ ਮੌਕਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੇ ਇੱਕ ਵਾਰ ਫਿਰ ਐਨਡੀਏ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਜਿਸ ਲਈ ਉਹ ਧੰਨਵਾਦ ਪ੍ਰਗਟ ਕਰਦੇ ਹਨ।