July 7, 2024 8:17 pm
36 Principals

ਟਰੇਨਿੰਗ ਤੋਂ ਵਾਪਸ ਪਰਤੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਨੇ ਆਪਣਾ ਤਜ਼ਰਬਾ ਕੀਤਾ ਸਾਂਝਾ

ਚੰਡੀਗੜ੍ਹ, 11 ਫਰਵਰੀ 2023: ਸਿੰਗਾਪੁਰ ਤੋਂ ਟਰੇਨਿੰਗ ਤੋਂ ਪਰਤਣ ਤੋਂ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ (36 Principals) ਨੇ ਦਿੱਲੀ ਵਿਖੇ ਆਪਣਾ ਤਜਰਬਾ ਸਾਂਝਾ ਕੀਤਾ। ਇਸ ਦੌਰਾਨ ਦਿੱਲੀ ਅਤੇ ਪੰਜਾਬ ਦੇ ਅਧਿਆਪਕਾਂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਗਿਆਨ ਵੰਡਣ ਨਾਲ ਹੀ ਵਧਦਾ ਹੈ। ਅਸੀਂ ਹੁਣ ਅਰਵਿੰਦ ਕੇਜਰੀਵਾਲ ਦੀ ਸਿੱਖਿਆ ਕ੍ਰਾਂਤੀ ਨੂੰ ਪੂਰੇ ਦੇਸ਼ ਵਿੱਚ ਲੈ ਕੇ ਜਾਵਾਂਗੇ।

ਜਿਕਰਯੋਗ ਹੈ ਕਿ 04 ਫਰਵਰੀ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਸਿਖਲਾਈ ਦੇਣ ਲਈ ਪਹਿਲੇ ਬੈਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੰਗਾਪੁਰ (Singapore) ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸੀ । ਇਸ ਬੈਚ ਵਿੱਚ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ (36 Principals) ਭੇਜੇ ਗਏ ਸਨ । ਜਿਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ।

Image

ਉਨ੍ਹਾਂ ਕਿਹਾ ਕਿ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਜਾ ਰਹੇ 117 ‘ਸਕੂਲ ਆਫ਼ ਐਮੀਨੈਂਸ’ (School of Eminence) ਨੂੰ ਹੋਣਹਾਰ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀਆਂ ਸੰਸਥਾਵਾਂ ਦੱਸਦਿਆਂ ਭਗਵੰਤ ਮਾਨ ਨੇ ਕਿਹਾ, “ਸਿੱਖਿਆ ਖੇਤਰ ਵਿਚ ਨਵਾਂ ਇਨਕਲਾਬ ਲੈ ਕੇ ਆਉਣ ਦਾ ਉਦੇਸ਼ ਹੋਣਹਾਰ ਅਤੇ ਕਾਬਲ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਸੇਧ ਅਤੇ ਮੌਕਾ ਦੇਣਾ ਹੈ ਤਾਂ ਕਿ ਇਹ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰ ਸਕਣ। ਇਨ੍ਹਾਂ ਸਕੂਲਾਂ ਨੂੰ ਵਿਦਿਆਰਥੀਆਂ ਦੇ ਛੁਪੇ ਹੋਏ ਹੁਨਰ ਨੂੰ ਤਰਾਸ਼ਣ ਤੇ ਨਿਖਾਰਨ ਵਾਲੀਆਂ ਸੰਸਥਾਵਾਂ ਦੇ ਰੂਪ ਵਿਚ ਵਿਕਸਤ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀ ਆਪਣੇ ਮਨਪਸੰਦ ਕਿੱਤੇ ਦੀ ਚੋਣ ਕਰ ਸਕੇ।”