Site icon TheUnmute.com

ਪੰਜਾਬ ਵਾਪਸ ਪਰਤੇ ਸਾਬਕਾ CM ਚਰਨਜੀਤ ਸਿੰਘ ਚੰਨੀ, ਪ੍ਰਿਅੰਕਾ ਗਾਂਧੀ ਤੇ ਮਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤ

Charanjit Singh Channi

ਚੰਡੀਗੜ੍ਹ 19 ਦਸੰਬਰ 2022: ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਭਾਰਤ ਪਰਤਣ ਤੋਂ ਤੁਰੰਤ ਬਾਅਦ ਪ੍ਰਿਅੰਕਾ ਗਾਂਧੀ ਅਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ। ਚੰਨੀ ਨੇ ਇਸ ਨੂੰ ਇਕ ਸ਼ਿਸ਼ਟਾਚਾਰ ਮੁਲਾਕਾਤ ਦੱਸਿਆ ਹੈ, ਜਦਕਿ ਚੰਨੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਤੋਂ ਬਾਅਦ ਵਿਦੇਸ਼ ਚਲੇ ਗਏ ਸਨ। ਇਸ ਦੌਰਾਨ ਪਤਾ ਲੱਗਾ ਕਿ ਉਹ ਅਮਰੀਕਾ, ਕੈਨੇਡਾ ਅਤੇ ਹੋਰ ਥਾਵਾਂ ‘ਤੇ ਸੀ। ਪਰ ਹੁਣ ਦੇਸ਼ ਪਰਤਣ ਤੋਂ ਬਾਅਦ ਉਨ੍ਹਾਂ ਨੇ ਸਭ ਤੋਂ ਪਹਿਲਾਂ ਦਿੱਲੀ ਵਿੱਚ ਸਾਰੇ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ।

ਕਾਂਗਰਸ ਨੇਤਾ ਰਾਹੁਲ ਗਾਂਧੀ ਆਪਣੀ ਭਾਰਤ ਜੋੜੋ ਯਾਤਰਾ ‘ਤੇ ਹਨ। ਮੰਨਿਆ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵੀ ਗੱਲਬਾਤ ਕੀਤੀ ਹੈ। ਨਾਲ ਹੀ ਜੇਕਰ ਚੰਨੀ ਦੁਬਾਰਾ ਵਿਦੇਸ਼ ਨਹੀਂ ਜਾਂਦੇ ਤਾਂ ਮੰਨਿਆ ਜਾ ਰਿਹਾ ਹੈ ਕਿ ਉਹ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ‘ਚ ਹਿੱਸਾ ਲੈਣਗੇ। ਦੂਜੇ ਪਾਸੇ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਵਿਜੀਲੈਂਸ ਚੰਨੀ ਤੋਂ ਪੁੱਛਗਿੱਛ ਕਰ ਸਕਦੀ ਹੈ। ਇਸ ਮਾਮਲੇ ਵਿੱਚ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਦੂਜੇ ਪਾਸੇ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ‘ਤੇ ਕਈ ਗਲਤ ਫਾਈਲਾਂ ਪਾਸ ਕਰਨ ਦੇ ਦੋਸ਼ ਲਾਏ ਸਨ। ਇਸ ਦੇ ਨਾਲ ਹੀ ਉਨ੍ਹਾਂ ਚੰਨੀ ਨਾਲ ਕੋਈ ਸੰਪਰਕ ਨਾ ਹੋਣ ਦੀ ਗੱਲ ਵੀ ਕਹੀ ਸੀ। ਹਾਲਾਂਕਿ ਚੰਨੀ ਨੇ ਵਿਦੇਸ਼ ਤੋਂ ਆਪਣਾ ਮੋਬਾਈਲ ਨੰਬਰ ਦੱਸਿਆ ਅਤੇ 24 ਘੰਟਿਆਂ ਦੇ ਅੰਦਰ ਕਿਸੇ ਵੀ ਸਮੇਂ ਸੰਪਰਕ ਕਰਨ ਦੀ ਗੱਲ ਕਹੀ।

Exit mobile version