June 28, 2024 5:50 pm
PM Narendra Modi

ਕੁਝ ਸਮੇਂ ਬਾਅਦ PM ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਂਟ ਕਰਨਗੇ

ਚੰਡੀਗੜ੍ਹ, 26 ਅਪ੍ਰੈਲ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਬਨਾਲ ਦੇਸ਼ ਭਰ ਵਿੱਚ ਸੋਗ ਦੀ ਲਹਿਰ ਹੈ | ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਰੱਖਿਆ ਗਿਆ ਹੈ। ਜਿੱਥੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ, ਪੰਜਾਬ ਦੀ ਸਾਬਕਾ ਸੀਐਮ ਰਾਜਿੰਦਰ ਕੌਰ ਭੱਠਲ, ਹਰਿਆਣਾ ਦੇ ਸਾਬਕਾ ਸੀਐਮ ਓਮ ਪ੍ਰਕਾਸ਼ ਚੌਟਾਲਾ, ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਦੀ ਸੰਸਦ ਮੈਂਬਰ ਪਤਨੀ ਪ੍ਰਨੀਤ ਕੌਰ ਤੋਂ ਇਲਾਵਾ ਅਕਾਲੀ ਆਗੂ ਅਤੇ ਉਨ੍ਹਾਂ ਦੇ ਸਮਰਥਕ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ। ਕੁਝ ਸਮੇਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਚੰਡੀਗੜ੍ਹ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਪ੍ਰਧਾਨ ਮੰਤਰੀ ਦਾ ਕਾਫਲਾ ਪਾਰਟੀ ਦਫਤਰ ਵਾਲ ਰਵਾਨਾ ਹੋ ਚੁੱਕਾ ਹੈ |

ਉਨ੍ਹਾਂ ਦੀ ਅੰਤਿਮ ਯਾਤਰਾ ਬਾਅਦ ਦੁਪਹਿਰ ਚੰਡੀਗੜ੍ਹ ਤੋਂ ਬਠਿੰਡਾ ਲਈ ਕੱਢੀ ਜਾਵੇਗੀ। ਵੀਰਵਾਰ ਭਾਵ ਭਲਕੇ ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ। ਉੱਥੇ ਹੀ ਬਠਿੰਡਾ-ਬਾਦਲ ਰੋਡ ‘ਤੇ ਕਿੰਨੂ ਦੇ ਬਾਗ ‘ਚ 2 ਏਕੜ ਜਗ੍ਹਾ ਖਾਲੀ ਕੀਤੀ ਜਾ ਰਹੀ ਹੈ। ਪਿੰਡ ਦੇ ਸ਼ਮਸ਼ਾਨਘਾਟ ਵਿੱਚ ਜਗ੍ਹਾ ਦੀ ਘਾਟ ਕਾਰਨ ਉਨ੍ਹਾਂ ਦਾ ਅੰਤਿਮ ਸਸਕਾਰ ਖੇਤ ਵਿੱਚ ਹੀ ਕੀਤਾ ਜਾਵੇਗਾ।

ਸਿਆਸੀ ਤੌਰ ‘ਤੇ ਉਨ੍ਹਾਂ ਦਾ ਦਬਦਬਾ ਅਜਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਉਨ੍ਹਾਂ ਦੇ ਪੈਰੀਂ ਹੱਥ ਲਾਉਂਦੇ ਸਨ। ਉਨ੍ਹਾਂ ਨੇ 75 ਸਾਲ ਦਾ ਸਫਲ ਸਿਆਸੀ ਜੀਵਨ ਬਤੀਤ ਕੀਤਾ। ਇਸ ਦੌਰਾਨ ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ। ਉਨ੍ਹਾਂ ਨੇ ਲਗਾਤਾਰ 11 ਚੋਣਾਂ ਜਿੱਤੀਆਂ।