July 5, 2024 1:26 am
ਕਮਲਦੀਪ ਕੌਰ ਰਾਜੋਆਣਾ

ਕਮਲਦੀਪ ਕੌਰ ਰਾਜੋਆਣਾ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਤੋਂ ਬਾਅਦ ਸੁਖਬੀਰ ਬਾਦਲ ਨੇ ਕਹੀ ਵੱਡੀ ਗੱਲ

ਚੰਡੀਗੜ੍ਹ 06 ਜੂਨ 2022: 23 ਜੂਨ ਨੂੰ ਹੋਣ ਵਾਲੀਆਂ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਅਕਾਲੀ ਦਲ ਪਾਰਟੀਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਾਲ ਲੈ ਕੇ ਡੀਸੀ ਦਫ਼ਤਰ ਸੰਗਰੂਰ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਪਹੁੰਚੇ ।

ਇਸ ਦੌਰਾਨ ਜ਼ਿਮਨੀ ਚੋਣ ਲਈ ਕਮਲਦੀਪ ਕੌਰ ਰਾਜੋਆਣਾ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਅਨੇਕਾਂ ਬੰਦੀ ਸਿੰਘ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਸੜ ਰਹੇ ਹਨ। ਇਸ ਲਈ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਰੇ ਪੰਥ ਨੂੰ ਇਕੱਠਾ ਹੋਣ ਦੀ ਲੋੜ ਹੈ ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਨੂੰ ਜਿਤਾਉਣ ਦੀ ਭਾਰੀ ਲੋੜ ਹੈ।