ਚੰਡੀਗੜ੍ਹ 16 ਜਨਵਰੀ 2023: ਸੁਰੱਖਿਆ ਏਜੰਸੀਆਂ ਦੇ ਅਲਰਟ ਤੋਂ ਬਾਅਦ ਡੀ.ਜੀ.ਪੀ. ਪੰਜਾਬ ਵੱਲੋਂ ਸੂਬੇ ਵਿੱਚ ਐਲਾਨੇ ਗਏ ਹਾਈ ਅਲਰਟ ਕਾਰਨ ਗੁਰਦਾਸਪੁਰ ਥਾਣਾ ਸਿਟੀ ਪੁਲਿਸ (Gurdaspur Police) ਨੇ ਸ਼ਹਿਰ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਹੈ। ਦੇਰ ਰਾਤ ਤੱਕ ਚੱਲੀ ਇਸ ਮੁਹਿੰਮ ਦੇ ਚੱਲਦਿਆਂ ਸ਼ਹਿਰ ਦੇ ਬਾਹਰੀ ਇਲਾਕਿਆਂ ਵਿੱਚ ਨਾਕਿਆਂ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਵਾਹਨਾਂ ਦੀ ਤੁਰੰਤ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਗਏ ਅਤੇ ਸ਼ਹਿਰ ਦੇ ਅੰਦਰਲੇ ਇਲਾਕਿਆਂ ਵਿੱਚ ਵੀ ਤੁਰੰਤ ਚੈਕਿੰਗ ਕੀਤੀ ਗਈ ਹੈ ।
ਡੀ.ਜੀ.ਪੀ. ਪੰਜਾਬ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਦੀਪਕ ਹਿਲੋਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 26 ਜਨਵਰੀ ਤੋਂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਤਹਿਤ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ‘ਤੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਨਜ਼ਰ ਆਉਣ ਵਾਲੇ ਵਿਅਕਤੀਆਂ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ।