July 7, 2024 10:28 am
IAS officer Parampal Kaur

ਅੰਮ੍ਰਿਤਸਰ ਐਨਕਾਊਂਟਰ ਤੋਂ ਬਾਅਦ CM ਮਾਨ ਨੇ ਕਿਹਾ ਗੈਂਗਸਟਰ ਕਲਚਰ ਵਿਰੁੱਧ ਮੁਹਿੰਮ ਰਹੇਗੀ ਜਾਰੀ

ਚੰਡੀਗੜ੍ਹ 20 ਜੁਲਾਈ 2022: ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਨੇੜੇ ਪੰਜਾਬ ਪੁਲਿਸ (Punjab Police) ਅਤੇ ਗੈਂਗਸਟਰਾਂ ਵਿਚਕਾਰ ਹੋਈ ਮੁੱਠਭੇੜ ‘ਚ 2 ਗੈਂਗਸਟਰ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਸਿੰਘ ਰੂਪਾ ਮਾਰੇ ਗਏ ਹਨ | ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ” ਆਮ ਆਦਮੀ ਪਾਰਟੀ ਸਰਕਾਰ ਵੱਲੋਂ ਗੈਂਗਸਟਰ ਕਲਚਰ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਅੱਜ ਪੰਜਾਬ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਵੱਡੀ ਸਫ਼ਲਤਾ ਲਈ ਵਧਾਈ |

ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਾ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ…

CM Mann