July 2, 2024 6:40 pm
Sadhu Singh Dharamsot

ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਵਰਿੰਦਰ ਕੁਮਾਰ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ 07 ਜੂਨ 2022: ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਸੂਬੇ ਦੀ ਵਿਜੀਲੈਂਸ ਬਿਊਰੋ (VB) ਨੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਾਧੂ ਸਿੰਘ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਹਨ। ਧਰਮਸੋਤ ਦੀ ਗ੍ਰਿਫ਼ਤਾਰੀ ਮੰਗਲਵਾਰ ਤੜਕੇ 3 ਵਜੇ ਕੀਤੀ ਗਈ ।

ਜਿਕਰਯੋਗ ਹੈ ਕਿ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ਵਿੱਚ ਜੰਗਲਾਤ ਅਤੇ ਸਮਾਜ ਭਲਾਈ ਵਿਭਾਗ ਦੇ ਮੰਤਰੀ ਰਹਿ ਚੁੱਕੇ ਹਨ। ਉਹਨਾਂ ਦੇ ਨਾਲ ਸਹਾਇਕ ਵਜੋਂ ਕੰਮ ਕਰ ਰਹੇ ਸਥਾਨਕ ਪੱਤਰਕਾਰ ਕਮਲਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਬਿਓਰੋ ਦੇ ਚੀਫ਼ ਡਾਇਰੈਕਟਰ ਵਰਿੰਦਰ ਕੁਮਾਰ ਆਈ.ਪੀ.ਐਸ. ਨੇ ਇਸ ਮਾਮਲੇ ਨੂੰ ਲੈ ਕੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਵਰਿੰਦਰ ਕੁਮਾਰ ਨੇ ਕਿਹਾ ਕਿ ਸਾਬਕਾ ਮੰਤਰੀ ਧਰਮਸੋਤ ’ਤੇ ਦਰੱਖ਼ਤਾਂ ਦੀ ਕਟਾਈ ਦੇ ਮਾਮਲੇ ਵਿੱਚ 500 ਰੁਪਏ ਪ੍ਰਤੀ ਦਰਖ਼ਤ ਰਿਸ਼ਵਤ ਲੈਣ ਦੇ ਦੋਸ਼ ਹਨ। ਉਨ੍ਹਾਂ ਕਿਹਾ ਕਿ ਸ:ਧਰਮਸੋਤ ਨੂੰ ਵਿਜੀਲੈਂਸ ਬਿਓਰੋ ਵੱਲੋਂ ਅੱਜ ਹੀ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਮੰਗਿਆ ਜਾਵੇਗਾ।

ਮਾਮਲੇ ਨੂੰ ਲੈ ਕੇ ਜੰਗਲਾਤ ਮਹਿਕਮੇ ਵੱਲੋਂ ਇਕ ਫ਼ਾਰਮ ਹਾਊਸ ’ਤੇ ਕੀਤੀ ਕਾਰਵਾਈ ਤੋਂ ਬਾਅਦ ਸ਼ੁਰੂ ਹੋਏ ਘਟਨਾਕ੍ਰਮ ਦੇ ਚੱਲਦਿਆਂ ਡੀ.ਐੈਫ.ਉ. ਗੁਰਮਨਪ੍ਰੀਤ ਸਿੰਘ ਅਤੇ ਠੇਕੇਦਾਰ ਹਾਮੀ ਦੀ ਗ੍ਰਿਫ਼ਤਾਰੀ ਨੇ ਕਈ ਖੁਲਾਸੇ ਕੀਤੇ ਹਨ । ਵਿਜੀਲੈਂਸ ਨੂੰ ਇਨ੍ਹਾਂ ਉਕਤ ਅਧਿਕਾਰੀ ਅਤੇ ਠੇਕੇਦਾਰ ਤੋਂ ਅਹਿਮ ਜਾਣਕਾਰੀਆਂ ਮਿਲੀਆਂ ਹਨ ਅਤੇ ਇਸ ਸੰਬੰਧ ਵਿੱਚ ਹਾਮੀ ਤੋਂ ਮਿਲੀ ਡਾਇਰੀ ਵੀ ਇਸ ਮਾਮਲੇ ਵਿੱਚ ਮਹੱਤਵਪੂਰਨ ਖ਼ੁਲਾਸੇ ਕਰ ਰਹੀ ਹੈ।

ਵਰਿੰਦਰ ਕੁਮਾਰ ਨੇ ਕਿਹਾ ਕਿ ਉਂਜ ਪਰਮਿਟ ਦਿੱਤੇ ਜਾਂਦੇ ਸਨ ਪਰ ਹਿਸਾਬ ਫ਼ਿਰ ਵੀ ਪ੍ਰਤੀ ਦਰਖ਼ਤ ਹੀ ਹੁੰਦਾ ਸੀ। ਉਨ੍ਹਾਂ ਕਿਹਾ ਕਿ ਮਾਮਲਾ ਕੇਵਲ ਦਰਖ਼ਤਾਂ ਦੀ ਕਟਾਈ ਅਤੇ ਉਸ ਨਾਲ ਜੁੜੇ ਭ੍ਰਿਸ਼ਟਾਚਾਰ ਦਾ ਹੀ ਨਹੀਂ ਹੈ ਸਗੋਂ ਬਦਲੀਆਂ, ਜੰਗਲਾਂ ਵਿੱਚ ਫ਼ੈਨਸਿੰਗ, ਟਰੀ ਗਾਰਡ ਅਤੇ ਹੋਰ ਸਾਮਾਨ ਦੀ ਖ਼ਰੀਦ ਵਿੱਚ ਭ੍ਰਿਸ਼ਟਾਚਾਰ ਦੇ ਵੀ ਵੱਡੇ ਖੁਲਾਸੇ ਹੋ ਰਹੇ ਹਨ।

ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਨੇ ਦੱਸਿਆ ਕਿ ਉੱਪਰ ਤੱਕ ਪੈਸੇ ਮੰਤਰੀ ਨਾਲ ਜੁੜੇ ਪੱਤਰਕਾਰ ਕਮਲਜੀਤ ਸਿੰਘ ਅਤੇ ਸਾਬਕਾ ਮੁਲਾਜ਼ਮ ਚਮਕੌਰ ਸਿੰਘ ਰਾਹੀਂ ਜਾਂਦੇ ਸਨ ਅਤੇ ਵਿਜੀਲੈਂਸ ਇਸ ਮਾਮਲੇ ਵਿੱਚ ਮੰਤਰੀ ਦੇ ਸਾਰੇ ਕਾਰਜਕਾਲ ਦੇ ਸਮੇਂ ਦੀ ਜਾਂਚ ਕੀਤੀ ਜਾਵੇਗੀ । ਜਿੱਥੇ ਇਕ ਪਾਸੇ ‘ਆਪ’ ਵਿਧਾਇਕ ਦੇਵ ਮਾਨ ਦਾ ਦਾਅਵਾ ਹੈ ਕਿ ਪ੍ਰਤੀ ਦਰਖ਼ਤ ਰਿਸ਼ਵਤ ਇਕ ਹਜ਼ਾਰ ਰੁਪਏ ਸੀ ਉੱਥੇ ਕੁਝ ਸੂਤਰਾਂ ਦਾ ਕਹਿਣਾ ਹੈ ਕਿ ਇਹ ਹਜ਼ਾਰ ਰੁਪਏ ਮੰਤਰੀ ਦੇ 500 ਰੁਪਏ, ਡੀ.ਐਫ.ਉ. ਦੇ 200 ਰੁਪਏ, ਰੇਂਜ ਅਫ਼ਸਰ ਦੇ 100 ਰੁਪਏ, ਬਲਾਕ ਅਫ਼ਸਰ ਦੇ 100 ਰੁਪਏ ਅਤੇ ਫ਼ਾਰੈਸਟ ਗਾਰਡ ਦੇ 100 ਰੁਪਏ ਦੇ ਹਿੱਸੇ ਅਨੁਸਾਰ ਵੰਡੇ ਜਾਂਦੇ ਸਨ।

ਜ਼ਿਕਰਯੋਗ ਹੈ ਕਿ ਜੋ ਮਾਮਲਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਜੰਗਲਾਤ ਮੰਤਰੀ ਸ: ਧਰਮਸੋਤ ਖਿਲਾਫ਼ ਦਰਜ ਕੀਤਾ ਗਿਆ ਹੈ, ਇਸੇ ਵਿੱਚ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵਿੱਚ ਜੰਗਲਾਤ ਮੰਤਰੀ ਰਹੇ ਸ:ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਪਰ ਵਿਜੀਲੈਂਸ ਕੋਲ ਸ: ਸ: ਗਿਲਜੀਆਂ ਖਿਲਾਫ਼ ਕੀ ਸਬੂਤ ਹਨ, ਉਨ੍ਹਾਂਖਿਲਾਫ਼ ਕੀ ਕਾਰਵਾਈ ਕਰ