ਅੰਮ੍ਰਿਤਸਰ, 18 ਮਈ 2023: ਕਿਸਾਨ (farmers) ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਭਰ ਦੇ ਵੱਖ-ਵੱਖ ਰੇਲਵੇ ਟ੍ਰੈਕਾਂ ‘ਤੇ ਅਤੇ ਗੁਰਦਾਸਪੁਰ ਦੇ ਪਿੰਡ ਥਾਨੇਵਾਲ ‘ਚ ਧਰਨਾ ਪ੍ਰਦਰਸ਼ਨ ਸਮਾਪਤ ਹੋ ਗਿਆ। ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ 24 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦਾ ਸਮਾਂ ਦਿੱਤਾ ਹੈ। ਉਦੋਂ ਤੱਕ ਦਿੱਲੀ ਜੰਮੂ-ਕਟੜਾ ਐਕਸਪ੍ਰੈਸ ਹਾਈਵੇਅ ਦਾ ਕੰਮ ਬੰਦ ਰਹੇਗਾ।ਜ਼ਿਲ੍ਹਾ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਧਰਨਾ ਸਮਾਪਤ ਕੀਤਾ ਹੈ | ਕਿਸਾਨ ਭਾਰਤ ਮਾਲਾ ਪ੍ਰਾਜੈਕਟ ਤਹਿਤ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਮੁਆਵਜ਼ੇ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਰੋਧ ਕਰ ਰਹੇ ਹਨ, ਕਿਸਾਨ ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਲਈ ਐਕਵਾਇਰ ਕੀਤੀ ਜ਼ਮੀਨ ਦਾ ਉਚਿਤ ਮੁਆਵਜ਼ਾ ਦੇਣ ਦੀ ਮੰਗ ਕਰ ਰਹੇ ਹਨ |