joe-biden

ਯੂਕਰੇਨ ‘ਤੇ ਹਮਲੇ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੇ ਰੂਸ ਨੂੰ ਦਿੱਤੀ ਵੱਡੀ ਚਿਤਾਵਨੀ

ਚੰਡੀਗੜ੍ਹ 12 ਅਕਤੂਬਰ 2022: ਰੂਸ-ਯੂਕਰੇਨ ਵਿਚਾਲੇ ਜੰਗ ਖਤਰਨਾਕ ਮੋੜ ‘ਤੇ ਪਹੁੰਚ ਗਈ ਹੈ। ਇਸ ਜੰਗ ਵਿੱਚ ਪਰਮਾਣੂ ਹਮਲੇ ਦਾ ਖਤਰਾ ਵੀ ਮੰਡਰਾ ਰਿਹਾ ਹੈ। ਕ੍ਰੀਮੀਆ ਪੁਲ ‘ਤੇ ਹੋਏ ਹਮਲੇ ਤੋਂ ਬਾਅਦ ਰੂਸ ਨੇ ਯੂਕਰੇਨ ‘ਤੇ ਇਕ ਤੋਂ ਬਾਅਦ ਇਕ ਕਈ ਮਿਜ਼ਾਈਲਾਂ ਦਾਗੀਆਂ ਅਤੇ ਕਈ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ। ਇਸ ਦੌਰਾਨ ਹੁਣ ਚਰਚਾ ਹੈ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੀ ਯੂਕਰੇਨ ‘ਤੇ ਪ੍ਰਮਾਣੂ ਹਮਲਾ ਕਰ ਸਕਦੇ ਹਨ।

ਅਮਰੀਕੀ ਨਿਊਜ਼ ਚੈਨਲ ਸੀਐਨਐਨ ਨੇ ਜਦੋਂ ਇਸ ਬਾਰੇ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ (US President Joe Biden) ਤੋਂ ਪੁੱਛਿਆ ਤਾਂ ਉਨ੍ਹਾਂ ਨੇ 6 ਸ਼ਬਦਾਂ ਵਿੱਚ ਸਪੱਸ਼ਟ ਜਵਾਬ ਦਿੱਤਾ। ਉਸ ਨੇ ਕਿਹਾ, Pentagon didn’t have to be asked……” ਭਾਵ ਅਜਿਹੀ ਸਥਿਤੀ ਵਿੱਚ ਪੈਂਟਾਗਨ ਨੂੰ ਪੁੱਛਣ ਦੀ ਲੋੜ ਨਹੀਂ ਹੈ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਜੋਅ ਬਿਡੇਨ ਨੇ ਯੂਕਰੇਨ ਵਿੱਚ ਮਿਜ਼ਾਈਲ ਹਮਲਿਆਂ ਲਈ ਰੂਸ ਦੀ ਨਿੰਦਾ ਕੀਤੀ ਜਿਸ ਵਿੱਚ ਘੱਟੋ-ਘੱਟ 11 ਨਾਗਰਿਕ ਮਾਰੇ ਗਏ ਹਨ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ਦੀ ਇਸ ਕਾਰਵਾਈ ਨੂੰ ਅੱਤਵਾਦੀ ਕਾਰਵਾਈ ਕਰਾਰ ਦਿੱਤਾ।

Scroll to Top