July 2, 2024 10:15 pm
ਪੇਂਡੂ ਸੜਕਾਂ

ਕੈਬਿਨਟ ਮੀਟਿੰਗ ਤੋਂ ਬਾਅਦ CM ਮਾਨ ਨੇ ਏਜੀ ਦੀ ਨਿਯੁਕਤੀ ਤੇ ਝੋਨੇ ਦੀ ਖ਼ਰੀਦ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਪਟਿਆਲਾ 28 ਜੁਲਾਈ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋਣ ਹੋ ਗਈ ਹੈ | ਇਸ ਮੀਟਿੰਗ ‘ਚ ਭਗਵੰਤ ਮਾਨ ਨੇ ਕਿਹਾ ਕਿ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਰੁਲਣ ਨਹੀਂ ਦੇਵਾਂਗੇ ਅਤੇ ਇਸ ਸੰਬੰਧੀ ਇਹ ਵੀ ਚਰਚਾ ਕੀਤੀ ਗਈ ਹੈ ਕਿ ਝੋਨੇ ਨੂੰ ਕਿਵੇਂ ਮਿੱਲਾਂ ਅਤੇ ਸ਼ੈੱਲਰਾਂ ਤੱਕ ਲੈ ਕੇ ਜਾਣਾ ਹੈ। ਇਸ ਬਾਰੇ ਪਾਲਿਸੀ ਬਣਾਈ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ ਤੇ ਆਪਣੀ ਸਜਾਵਾਂ ਪੂਰੀਆਂ ਕਰ ਚੁੱਕੇ,ਜਾਂ ਜਿਨ੍ਹਾਂ ਦੀ ਸਜਾ 90 ਫੀਸਦੀ ਪੂਰੀ ਹੋ ਚੁੱਕੀ ਹੈ ਕਰੀਬ 100 ਕੈਦੀਆਂ ਨੂੰ 15 ਅਗਸਤ ਨੂੰ ਰਿਹਾਅ ਕੀਤਾ ਜਾਵੇਗਾ।ਇਸਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਵਿਨੋਦ ਘਈ ਹੀ ਪੰਜਾਬ ਦੇ ਐਡਵੋਕੇਟ ਜਨਰਲ ਹੋਣਗੇ। ਉਹਨਾਂ ਕਿਹਾ ਕਿ ਨਵੇਂ ਏਜੀ ਪੰਜਾਬ ਸਰਕਾਰ ਦਾ ਪੱਖ ਧੜੱਲੇ ਨਾਲ ਰੱਖਣਗੇ ਅਤੇ ਉਹਨਾਂ ਨੂੰ ਬਿਨ੍ਹਾਂ ਸਿਫਾਰਸ਼ ਵਾਲੀ ਟੀਮ ਦਿੱਤੀ ਜਾਵੇਗੀ। ਮਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਭਗਤ ਸਿੰਘ ਦੀ ਕੁਰਬਾਨੀ ਕਰਕੇ ਹੋਈ ਹੈ। ਸੰਵਿਧਾਨ ਦੀ ਸਹੁੰ ਚੁੱਕ ਕੇ ਸ਼ਹੀਦਾਂ ਨੂੰ ਨਿੰਦਣਾ ਬਹੁਤ ਗਲਤ ਹੈ।