Majithia

ਮਜੀਠੀਆ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਮਜੀਠਾ ਹਲਕੇ ਦੇ ਲੋਕ ਹੋਏ ਸਰਗਰਮ ਲਾਲੀ ਮਜੀਠੀਆ ਨੇ ਕੀਤੀ ਮੀਟਿੰਗ

ਅੰਮ੍ਰਿਤਸਰ 24 ਦਸੰਬਰ 2021 : 2017 ‘ਚ ਅੰਮ੍ਰਿਤਸਰ ਤੋਂ ਮਜੀਠਾ ਹਲਕੇ ਦੇ ‘ਚ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਅਤੇ ਬਿਕਰਮ ਮਜੀਠੀਆ (Bikram Majithia) ਦੇ ‘ਚ ਕਾਂਟੇ ਦੀ ਟੱਕਰ ਵੇਖਣ ਨੂੰ ਮਿਲੀ ਸੀ, ਉਸ ਤੋਂ ਬਾਅਦ ਲਗਾਤਾਰ ਹੀ ਲਾਲੀ ਮਜੀਠੀਆ ਵੱਲੋਂ ਵੀ ਬਿਕਰਮ ਸਿੰਘ ਮਜੀਠੀਆ (Bikram Majithia)  ‘ਤੇ ਸ਼ਬਦੀ ਹਮਲੇ ਕੀਤੇ ਜਾਂਦੇ ਸਨ, ਗੱਲ ਕੀਤੀ ਜਾਵੇ ਹੁਣ ਦੇ ਸਮੇ ਦੀ ਤਾਂ ਡਰੱਗ ਤਸਕਰੀ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਖਿਲਾਫ ਮਾਮਲੇ ਤੇ ਅੱਜ ਅੰਮ੍ਰਿਤਸਰ ਦੇ ਮਜੀਠਾ ਹਲਕੇ ‘ਚ ਲੋਕਾਂ ਵੱਲੋਂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਦੇ ਨਾਲ ਮੀਟਿੰਗ ਕੀਤੀ ਗਈ,

ਪੰਜਾਬ ਦੇ ਮਾਝੇ ਦੀ ਸਭ ਤੋਂ ਹੌਟ ਸੀਟ ਮੰਨੀ ਜਾਣ ਵਾਲੀ ਮਜੀਠਾ ਹਲਕੇ ਚ ਇਸ ਵਾਰ ਫੇਰਬਦਲ ਹੁੰਦਾ ਨਜ਼ਰ ਆ ਰਿਹਾ ਹੈ, ਜੇਕਰ ਗੱਲ ਕੀਤੀ ਜਾਵੇ ਪਿਛੋਕੜ ਦੀ ਤਾਂ 2017 ਦੇ ‘ਚ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੂੰ ਹਰਾ ਕੇ ਬਿਕਰਮ ਮਜੀਠੀਆ (Bikram Majithia) ਵੱਲੋਂ ਪ੍ਰਾਪਤ ਕੀਤੀ ਗਈ ਸੀ, ਉਥੇ ਹੀ ਬੋਲਦੇ ਹੋਏ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਕਿਹਾ ਕਿ ਜੋ ਬਿਕਰਮ ਸਿੰਘ ਮਜੀਠੀਆ ਵੱਲੋਂ ਮਜੀਠਾ ਹਲਕੇ ਦੇ ਲੋਕਾਂ ਦੇ ਉੱਤੇ ਝੂਠੇ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਸਨ, ਉਨ੍ਹਾਂ ਵੱਲੋਂ ਲਗਾਤਾਰ ਮਜੀਠੀਆ ਦੇ ਹਲਕੇ ਦੇ ਲੋਕਾਂ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਸੀ, ਜਿਸ ਕਰਕੇ ਉਹ ਜਿੱਤ ਪ੍ਰਾਪਤ ਕਰਦੇ ਹਨ ਅਤੇ ਲਾਲੀ ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਿਕਰਮ ਸਿੰਘ ਮਜੀਠੀਆ ਦੀ ਸਾਂਝ ਹੋਣ ਕਰਕੇ ਉਸ ਖਿਲਾਫ ਕਾਰਵਾਈ ਨਹੀਂ ਕੀਤੀ ਗਈ,

ਉਨ੍ਹਾਂ ਕਿਹਾ ਕਿ ਜਿਸ ਤਰਾਂ ਹੀ ਪੰਜਾਬ ‘ਚ ਚੰਨੀ ਸਰਕਾਰ (channi Govt) ਬਣੀ ਉਸ ਤੋਂ ਬਾਅਦ ਬਿਕਰਮ ਮਜੀਠੀਆ (Bikram Majithia)  ‘ਤੇ ਕਾਰਵਾਈ ਕੀਤੀ ਗਈ ਹੈ, ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਦੇ ਮਾਝੇ ‘ਚ ਮਜੀਠਾ ਹਲਕੇ ਤੋਂ ਜਿਸ ਨੂੰ ਵੀ ਸੀਟ ਦਿੱਤੀ ਜਾਵੇਗੀ, ਅਸੀਂ ਮਿਲ ਕੇ ਉਸ ਨੂੰ ਜ਼ਰੂਰ ਜਿਤਾਵਾਂਗੇ ਅਤੇ ਕਾਂਗਰਸ ਪਾਰਟੀ ਦੇ ਵਿਚ ਹਰੇਕ ਵਿਅਕਤੀ ਨੂੰ ਅਧਿਕਾਰ ਹੈ, ਆਪਣੀ ਦਾਅਵੇਦਾਰੀ ਠੋਕ ਸਕਦਾ ਹੈ, ਉੱਥੇ ਹੀ ਲਗਾਤਾਰ ਹੀ ਕੇਜਰੀਵਾਲ ਦੇ ਪੰਜਾਬ ਦੌਰੇ ‘ਤੇ ਬੋਲਦੇ ਹੋਏ ਕਿਹਾ ਕਿ ਇਹ ਉਹੀ ਕੇਜਰੀਵਾਲ ਹੈ ਜਿਸ ਵੱਲੋਂ ਬਿਕਰਮ ਸਿੰਘ ਮਜੀਠੀਆ ਕੋਲੋਂ ਮੁਆਫੀ ਮੰਗੀ ਗਈ ਸੀ, ਉਦੋਂ ਉਨ੍ਹਾਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਹੁਣ ਤਾਂ ਆਪਣੇ ਹਲਕੇ ਦੇ ‘ਚ ਚੋਣ ਨਹੀਂ ਲੜ ਸਕਦੇ ਅਤੇ ਜੇਕਰ ਕੋਈ ਵਿਅਕਤੀ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਚੋਣ ਲੜੇਗਾ ਤਾਂ ਉਸ ਦੀ ਜ਼ਮਾਨਤ ਜ਼ਬਤ ਕਰਵਾ ਕੇ ਹੀ ਵਾਪਸ ਭੇਜਾਂਗੇ,

Scroll to Top