ਚੰਡੀਗੜ੍ਹ, 20 ਨਵੰਬਰ 2024: Punjab By-elections 2024: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਅੱਜ ਸੁਵੇਰ 7 ਵਜੇ ਤੋਂ ਵੋਟਿੰਗ ਹੋ ਰਹੀ ਹੈ ਜੋ ਕਿ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਪੰਜਾਬ ਦੀਆਂ ਖਾਲੀ ਹੋਈਆਂ ਬਰਨਾਲਾ, ਡੇਰਾ ਬਾਬਾ ਨਾਨਕ (Dera Baba Nanak), ਚੱਬੇਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ ਸੀਟ ‘ਤੇ ਵੋਟਿੰਗ ਚੱਲ ਰਹੀ ਹੈ |
ਇਸ ਦੌਰਾਨ ਪੰਜਾਬ ਦੀਆਂ 4 ਸੀਟਾਂ ‘ਤੇ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਨੇ ਆਪਣੀ ਪੂਰੀ ਤਾਕਤ ਤਿਆਰੀ ਕੀਤੀ ਹੋਈ ਹੈ। ਸਾਰੇ ਪੋਲਿੰਗ ਬੂਥਾਂ ‘ਤੇ 100 ਫੀਸਦੀ ਲਾਈਵ ਵੈਬਕਾਸਟਿੰਗ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਵਿਨ ਸੀ ਆਪਣੇ ਦਫ਼ਤਰ ‘ਚ ਬਣਾਏ ਗਏ ਕੰਟਰੋਲ ਰੂਮ ‘ਚ ਲਾਈਵ ਸਟ੍ਰੀਮਿੰਗ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਚਾਰ ਹਲਕਿਆਂ ਦੇ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ |
ਦੂਜੇ ਪਾਸੇ ਡੇਰਾ ਬਾਬਾ ਨਾਨਕ (Dera Baba Nanak) ‘ਚ ਝੜੱਪ ਦੀ ਖ਼ਬਰ ਹੈ, ਜਿਸ ਤੋਂ ਬਾਅਦ ਵੱਡੀ ਗਿਣਤੀ ‘ਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤਾ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਵਿਚਾਲੇ ਤਕਰਾਰ ਹੋਈ ਹੈ | ਚੋਣ ਕਮਿਸ਼ਨ ਮੁਤਾਬਕ 4 ਵਿਧਾਨ ਸਭਾ ਸੀਟਾਂ ‘ਤੇ ਚੱਲ ਰਹੀਆਂ ਜ਼ਿਮਨੀ ਚੋਣਾਂ ‘ਚ ਸਵੇਰੇ 11 ਵਜੇ ਤੱਕ 20.76 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।
ਇਨ੍ਹਾਂ ‘ਚ ਗਿੱਦੜਬਾਹਾ ‘ਚ 35 ਫੀਸਦੀ, ਡੇਰਾ ਬਾਬਾ ਨਾਨਕ ‘ਚ 19.4 ਫੀਸਦੀ, ਬਰਨਾਲਾ ‘ਚ 16.1 ਫੀਸਦੀ ਅਤੇ ਚੱਬੇਵਾਲ ‘ਚ 12.71 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ | ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕਾ ਵਾਸੀਆਂ ਨੂੰ ਆਪਣੀ ਵੋਟ ਪਾਉਣ ਦੀ ਅਪੀਲ ਕੀਤੀ ਹੈ |