Jalandhar's civil hospital

ਜਲੰਧਰ ਦੇ ਸਿਵਲ ਹਸਪਤਾਲ ‘ਚ ਮਰੀਜ਼ ਦੀ ਮੌਤ ਤੋਂ ਬਾਅਦ ਹੰਗਾਮਾ, ਪਰਿਵਾਰ ਨੇ ਡਾਕਟਰਾਂ ‘ਤੇ ਲਾਪਰਵਾਹੀ ਦੇ ਲਾਏ ਦੋਸ਼

ਜਲੰਧਰ, 15 ਫਰਵਰੀ 2022: ਜਲੰਧਰ ਦੇ ਸਿਵਲ ਹਸਪਤਾਲ (Jalandhar’s civil hospital) ਇਕ ਮਰੀਜ਼ ਦੀ ਮੌਤ ਤੋਂ ਬਾਅਦ ਰਿਸ਼ਤੇਦਾਰਾਂ ਨੇ ਭਾਰੀ ਹੰਗਾਮਾ ਕਰ ਦਿੱਤਾ । ਪਰਿਵਾਰ ਦਾ ਦੋਸ਼ ਹੈ ਕਿ ਡਾਕਟਰ ਦੀ ਲਾਪਰਵਾਹੀ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਬੰਧਿਤ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਵਾਸੀ ਮਿੱਠੂ ਬਸਤੀ ਵਜੋਂ ਹੋਈ ਹੈ। ਜਿਸ ਦਾ ਗੋਡੇ ਦਾ ਅਪਰੇਸ਼ਨ ਪਿਛਲੇ 15 ਦਿਨਾਂ ਤੋਂ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਪਰਮਜੀਤ ਦੀ ਲੱਤ ਵਿੱਚ ਫਰੈਕਚਰ ਹੋਣ ਮਗਰੋਂ ਉਸ ਦਾ ਅਪਰੇਸ਼ਨ ਹੋਇਆ ਸੀ। ਵਾਰਡ ‘ਚ ਸ਼ਿਫਟ ਹੋਣ ‘ਤੇ ਉਸਨੂੰ ਘਬਰਾਹਟ ਹੋਣ ਲੱਗੀ, ਜਦੋਂ ਇਸ ਬਾਰੇ ਸ਼ਿਕਾਇਤ ਕੀਤੀ ਤਾਂ ਡਾਕਟਰਾਂ ਨੇ ਉਸ ਨੂੰ ਗਲਤ ਟੀਕਾ ਲਗਾ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਿੱਠੂ ਬਸਤੀ ਦੇ ਰਹਿਣ ਵਾਲੇ ਪਰਮਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਘਰ ਦਾ ਇਕਲੌਤਾ ਕਮਾਉਣ ਵਾਲਾ ਸੀ।ਮ੍ਰਿਤਲ ਦੇ ਪਿਤਾ ਦੇ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਪਰਮਜੀਤ ਸਿੰਘ ਕੋਲ 2 ਪਰਿਵਾਰਾਂ ਦੀ ਜ਼ਿੰਮੇਵਾਰੀ ਸੀ।

ਹੰਗਾਮੇ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਨਿਰਮਲ ਸਿੰਘ ਵੀ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਸਮਝਾਇਆ ਅਤੇ ਭਰੋਸਾ ਦਿੱਤਾ ਕਿ ਸਵੇਰੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਜੇਕਰ ਕਿਸੇ ਦੀ ਗਲਤੀ ਪਾਈ ਗਈ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਰਿਸ਼ਤੇਦਾਰ ਗਲਤ ਟੀਕਾ ਲਗਾ ਕੇ ਮੌਤ ਦੀ ਗੱਲ ‘ਤੇ ਅੜੇ ਰਹੇ ਅਤੇ ਇਰਾਦਾ ਕਤਲ ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ।

ਡਿਊਟੀ ‘ਤੇ ਮੌਜੂਦ ਡਾਕਟਰ ਪ੍ਰਿਆ ਭੂਸ਼ਣ ਨੇ ਦੱਸਿਆ ਕਿ ਜਦੋਂ ਮਰੀਜ਼ ਦੀ ਮੌਤ ਹੋਈ ਤਾਂ ਉਹ ਹਸਪਤਾਲ ‘ਚ ਸੀ। ਜਦੋਂ ਮਰੀਜ਼ ਨੂੰ ਘਬਰਾਹਟ ਦਾ ਟੀਕਾ ਲਗਾਇਆ ਗਿਆ। ਇਸ ਦੇ ਨਾਲ ਹੀ ਹੱਡੀਆਂ ਦੇ ਡਾਕਟਰ ਸੁਰਿੰਦਰ ਦਾ ਕਹਿਣਾ ਹੈ ਕਿ ਟੀਕਾ ਅਜਿਹਾ ਨਹੀਂ ਸੀ ਕਿ ਕਿਸੇ ਦੀ ਜਾਨ ਲੈ ਲਵੇ। ਇਸ ਸਬੰਧੀ ਕਾਰਜਕਾਰੀ ਮੈਡੀਕਲ ਸੁਪਰਡੈਂਟ ਸਿਵਲ ਡਾ: ਗੁਰਮੀਤ ਲਾਲ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ |

Scroll to Top